ਪੰਜਾਬ ਵਿਧਾਨ ਸਭਾ ਚੋਣਾਂ 2022 : ਉਮੀਦਵਾਰ ਅੱਜ ਤੋਂ ਭਰ ਸਕਣਗੇ ਨਾਮਜ਼ਦਗੀ ਪੱਤਰ

Tuesday, Jan 25, 2022 - 11:35 AM (IST)

ਪੰਜਾਬ ਵਿਧਾਨ ਸਭਾ ਚੋਣਾਂ 2022 : ਉਮੀਦਵਾਰ ਅੱਜ ਤੋਂ ਭਰ ਸਕਣਗੇ ਨਾਮਜ਼ਦਗੀ ਪੱਤਰ

ਅੰਮ੍ਰਿਤਸਰ (ਨੀਰਜ) - 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਸਡਿਊਲ ਮੁਤਾਬਕ 25 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ 1 ਫਰਵਰੀ ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ 4 ਫਰਵਰੀ ਨਿਸ਼ਚਤ ਕੀਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਵਿਚ ਚੋਣਾਂ ਦੀ 20 ਫਰਵਰੀ ਨਿਸ਼ਚਤ ਕੀਤੀਆਂ ਗਈਆਂ ਹਨ, ਜਦਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ 011-ਅਜਨਾਲਾ ਵਿਧਾਨ ਸਭਾ ਹਲਕੇ ਲਈ ਕੋਰਟ ਰੂਮ ਉਪ ਮੰਡਲ ਮੈਜਿਸਟਰੇਟ ਦਫ਼ਤਰ ਅਜਨਾਲਾ ਵਿਚ, 012-ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿਚ ਦਫ਼ਤਰ ਕਾਰਜ ਸਾਧਕ ਅਫ਼ਸਰ ਰਾਜਾਸਾਂਸੀ, 013-ਮਜੀਠਾ ਹਲਕੇ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ ਮਜੀਠਾ ਦੇ ਦਫ਼ਤਰ, 014-ਜੰਡਿਆਲਾ ਹਲਕੇ ਲਈ ਕਮਰਾ ਨੰਬਰ 110, ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ, 020-ਅਟਾਰੀ ਵਿਧਾਨ ਸਭਾ ਹਲਕੇ ਲਈ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ 2 ਦੇ ਦਫ਼ਤਰ ਤੇ 025-ਬਾਬਾ ਬਕਾਲਾ ਵਿਧਾਨ ਸਭਾ ਹਲਕੇ ਦੇ ਨਾਮਜ਼ਦਗੀ ਕਾਗਜ਼ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਦੇ ਦਫ਼ਤਰ ਵਿਚ ਲਏ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਇਸੇ ਤਰ੍ਹਾਂ 015-ਅੰਮ੍ਰਿਤਸਰ ਉਤਰੀ ਹਲਕੇ ਦੇ ਨਾਮਜ਼ਦਗੀ ਕਾਗਜ਼ ਨਗਰ ਨਿਗਮ ਕਮਿਸ਼ਨਰ ਦੇ ਰਣਜੀਤ ਐਵੇਨਿਊ ਸਥਿਤ ਦਫ਼ਤਰ, 016-ਅੰਮ੍ਰਿਤਸਰ ਪੱਛਮੀ ਦੇ ਕਾਗਜ਼ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ ਇਕ ਦੇ ਕੋਰਟ ਰੂਮ ਦਫ਼ਤਰ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਵਿਚ, 017-ਅੰਮ੍ਰਿਤਸਰ ਕੇਂਦਰੀ ਹਲਕੇ ਲਈ ਨਾਮਜ਼ਦਗੀ ਕਾਗਜ਼ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), 33-34 ਧਰਮ ਸਿੰਘ ਮਾਰਕੀਟ ਦੇ ਦਫ਼ਤਰ, 018-ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਲਈ ਨਾਮਜ਼ਦਗੀ ਕਾਗਜ਼ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੇ ਕੋਰਟ ਰੂਮ ਕਮਰਾ ਨੰਬਰ 160 ਜੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਦੀ ਪਹਿਲੀ ਮੰਜਿਲ ’ਤੇ ਹੈ, ਵਿਖੇ ਲਏ ਜਾਣਗੇ। 

ਪੜ੍ਹੋ ਇਹ ਵੀ ਖ਼ਬਰ - ਰਾਘਵ ਚੱਢਾ ਨੇ ਨਵਜੋਤ ਸਿੱਧੂ ’ਤੇ ਕੱਸਿਆ ਤੰਜ, ਕਿਹਾ-ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼

ਇਸੇ ਤਰ੍ਹਾਂ 019-ਅੰਮ੍ਰਿਤਸਰ ਦੱਖਣੀ ਦੇ ਕਾਗਜ਼ ਦਫ਼ਤਰ ਸੰਯੁਕਤ ਕਮਿਸ਼ਨਰ, ਨਗਰ ਨਿਗਮ ਅੰਮ੍ਰਿਤਸਰ ਦੇ ਕਮਰਾ ਨੰਬਰ 202 ਵਿਚ ਲਏ ਜਾਣਗੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ਼ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ਼ ਦੋ ਵਾਹਨ ਰੱਖੇ ਜਾ ਸਕਦੇ ਹਨ। ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ। ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਘੱਟ ਜਾਵੇਗੀ। ਉਨ੍ਹਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।


author

rajwinder kaur

Content Editor

Related News