Punjab Result 2022: ਫਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ’ਤੇ 'ਆਪ' ਦਾ ਕਬਜ਼ਾ
Thursday, Mar 10, 2022 - 03:13 PM (IST)
ਫਰੀਦਕੋਟ- ਪੰਜਾਬ ਦੀਆਂ 117 ਮੈਂਬਰੀ ਪੰਜਾਬ ਵਿਧਾਨ ਸਭਾ ਲਈ ਬੀਤੀ 20 ਫਰਵਰੀ ਨੂੰ ਹੋਈਆਂ ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋਈ। ਉਥੇ ਹੀ ਆਮ ਆਦਮੀ ਪਾਰਟੀ ਨੇ ਫਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸਿਟਾਂ ’ਤੇ ਕਬਜ਼ਾ ਕਰ ਲਿਆ ਹੈ।
ਫਰੀਦਕੋਟ
ਫਰੀਦਕੋਟ ਹਲਕੇ ਤੋਂ 'ਆਪ' ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ 52689 ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪਰਮਬੰਸ ਸਿੰਘ ਬੰਟੀ ਰੋਮਾਣਾ 36400 ਵੋਟਾਂ ਨਾਲ ਦੂਜੇ ਅਤੇ ਕਾਂਗਰਸ ਦੇ ਕੁਸ਼ਲਦੀਪ ਸਿੰਘ ਢਿੱਲੋਂ 33024 ਵੋਟਾਂ ਨਾਲ ਤੀਜੇ ਨੰਬਰ ’ਤੇ ਰਹੇ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵੱਲੋਂ ਰਵਿੰਦਰ ਪਾਲ ਕੌਰ ਅਤੇ ਭਾਜਪਾ ਦੇ ਗੌਰਵ ਕੱਕੜ ਵੀ ਆਪਣੀ ਕਿਸਮਤ ਅਜਮਾਉਣ ਲਈ ਚੋਣ ਮੈਦਾਨ ਵਿਚ ਉਤਰੇ ਸਨ। ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 169823 ਹੈ, ਜਿਨ੍ਹਾਂ ’ਚ 81464 ਪੁਰਸ਼, 88349 ਬੀਬੀਆਂ ਅਤੇ ਥਰਡ ਜੈਂਡਰ ਦੀ ਗਿਣਤੀ 10 ਹੈ।
ਜੈਤੋ
2022 ਦੀਆਂ ਵਿਧਾਨ ਸਭਾ ਚੋਣਾਂ ’ਚ ਜੈਤੋ ਹਲਕੇ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ 59790 ਵੋਟਾਂ ਨਾਲ ਜੇਤੂ ਐਲਾਨ ਦਿੱਤੇ ਗਏ ਹਨ। ਉਥੇ ਹੀ ਕਾਂਗਰਸ ਪਾਰਟੀ ਵਲੋਂ ਦਰਸ਼ਨ ਸਿੰਘ ਦਿਲਵਾਨ 2392 ਵੋਟਾਂ ਨਾਲ ਤੀਜੇ ਨੰਬਰ ਅਤੇ ਅਕਾਲੀ ਦਲ ਦੇ ਸੂਬਾ ਸਿੰਘ ਬਾਦਲ 1728 ਵੋਟਾਂ ਨਾਲ ਤੀਜੇ ਨੰਬਰ ’ਤੇ ਰਹੇ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵਲੋਂ ਰਮਨਦੀਪ ਸਿੰਘ ਅਤੇ ਭਾਜਪਾ ਗਠਜੋੜ-ਢੀਂਡਸਾ ਦੀ ਪਾਰਟੀ ਵਲੋਂ ਪਰਮਜੀਤ ਕੌਰ ਗੁਲਸ਼ਨ ਮੈਦਾਨ ਵਿਚ ਸਨ। ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 151056 ਹੈ, ਜਿਨ੍ਹਾਂ ’ਚ 71167 ਪੁਰਸ਼, 79886 ਔਰਤਾਂ ਤੇ ਅਤੇ ਥਰਡ 3 ਜੈਂਡਰ ਹਨ।
ਕੋਟਕਪੂਰਾ
2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੋਟਕਪੂਰਾ ਹਲਕੇ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ 3765 ਵੋਟਾਂ ਨਾਲ ਜੇਤੂ ਐਲਾਨ ਦਿੱਤੇ ਗਏ ਹਨ। ਉਥੇ ਹੀ ਕਾਂਗਰਸ ਦੇ ਅਜੈਪਾਲ ਸਿੰਘ 2438 ਵੋਟਾਂ ਨਾਲ ਦੂਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਤਾਰ ਸਿੰਘ ਬਰਾੜ 2090 ਵੋਟਾਂ ਨਾਲ ਤੀਜੇ ਨੰਬਰ ’ਤੇ ਰਹੇ। ਸੰਯੁਕਤ ਸਮਾਜ ਮੋਰਚਾ ਵਲੋਂ ਕੁਲਬੀਰ ਸਿੰਘ ਮੱਤਾ ਅਤੇ ਭਾਜਪਾ ਵਲੋਂ ਦਰਗੇਸ਼ ਕੁਮਾਰ ਸ਼ਰਮਾ ਮੈਦਾਨ ਵਿਚ ਹਨ। ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 159646 ਹੈ, ਜਿਨ੍ਹਾਂ ’ਚ 75166 ਪੁਰਸ਼, 84473 ਔਰਤਾਂ ਅਤੇ 7 ਥਰਡ ਜੈਂਡਰ ਹਨ।