ਪੰਜਾਬ ਵਿਧਾਨ ਸਭਾ ਚੋਣਾਂ : ਇਸ ਵਾਰ ਚੋਣ ਦੰਗਲ ’ਚ ਕਿਸਮਤ ਅਜ਼ਮਾਉਣ ਉਤਰਨਗੇ 1304 ਉਮੀਦਵਾਰ

Saturday, Feb 05, 2022 - 05:32 PM (IST)

ਪੰਜਾਬ ਵਿਧਾਨ ਸਭਾ ਚੋਣਾਂ : ਇਸ ਵਾਰ ਚੋਣ ਦੰਗਲ ’ਚ ਕਿਸਮਤ ਅਜ਼ਮਾਉਣ ਉਤਰਨਗੇ 1304 ਉਮੀਦਵਾਰ

ਚੰਡੀਗੜ੍ਹ (ਬਿਊਰੋ)-ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਦੰਗਲ ’ਚ ਕਿਸਮਤ ਅਜ਼ਮਾਉਣ ਉਤਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗ਼ਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ। ਮੁੱਖ ਚੋਣ ਅਫਸਰ ਪੰਜਾਬ ਨੇ ਦੱਸਿਆ ਕਿ ਜਿਨ੍ਹਾਂ ’ਚੋਂ ਕਾਗਜ਼ ਵਾਪਿਸ ਲੈਣ ਦੀ ਆਖਰੀ ਮਿਤੀ 4 ਫਰਵਰੀ ਦਰੁੱਸਤ ਪਾਏ ਗਏ 1645 ’ਚੋਂ 341 ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਹਨ।

ਇਹ ਵੀ ਪੜ੍ਹੋ : CM ਚੰਨੀ ਵੱਲੋਂ ਪੰਜਾਬ ’ਚ ਧਰਮ ਪਰਿਵਰਤਨ ਬਾਰੇ ਦਿੱਤਾ ਗਿਆ ਬਿਆਨ ਬੇਹੱਦ ਸ਼ਰਮਨਾਕ : ਸਿਰਸਾ

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ 1304 ਉਮੀਦਵਾਰ ਚੋਣ ਮੈਦਾਨ ’ਚ ਰਹਿ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ 59 ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ’ਚ ਹਨ, ਜਦਕਿ ਸਭ ਤੋਂ ਘੱਟ 5 ਉਮੀਦਵਾਰ ਵਿਧਾਨ ਸਭਾ ਹਲਕਾ 5 ਦੀਨਾਨਗਰ ਤੋਂ ਚੋਣ ਮੈਦਾਨ ’ਚ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਕਾਰਜ 20 ਫਰਵਰੀ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ : CM ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਨੇ 8 ਫਰਵਰੀ ਤੱਕ ਭੇਜਿਆ ED ਦੇ ਰਿਮਾਂਡ ’ਤੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Manoj

Content Editor

Related News