ਵਿਧਾਨ ਸਭਾ ਚੋਣਾਂ: ਕਾਂਗਰਸ 'ਚ ਟਿਕਟ ਵੰਡ ਲਈ ਕਮੇਟੀ ਦਾ ਗਠਨ ਨਾ ਹੋਣ ਕਰਕੇ ਸੰਭਾਵੀ ਉਮੀਦਵਾਰਾਂ 'ਚ ਸ਼ਸ਼ੋਪੰਜ ਜਾਰੀ

Tuesday, Nov 23, 2021 - 09:43 AM (IST)

ਵਿਧਾਨ ਸਭਾ ਚੋਣਾਂ: ਕਾਂਗਰਸ 'ਚ ਟਿਕਟ ਵੰਡ ਲਈ ਕਮੇਟੀ ਦਾ ਗਠਨ ਨਾ ਹੋਣ ਕਰਕੇ ਸੰਭਾਵੀ ਉਮੀਦਵਾਰਾਂ 'ਚ ਸ਼ਸ਼ੋਪੰਜ ਜਾਰੀ

ਜਲੰਧਰ (ਧਵਨ)- ਪੰਜਾਬ ’ਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪਰ ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਨੂੰ ਟਿਕਟ ਵੰਡ ਲਈ ਕਿਸੇ ਵੀ ਕਮੇਟੀ ਦਾ ਗਠਨ ਨਹੀਂ ਕੀਤਾ ਹੈ, ਜਿਸ ਕਾਰਨ ਸੰਭਾਵੀ ਉਮੀਦਵਾਰਾਂ ਦੇ ਅੰਦਰ ਲਗਾਤਾਰ ਸ਼ਸ਼ੋਪੰਜ ਦੀ ਸਥਿਤੀ ਬਣੀ ਹੋਈ ਹੈ। ਰਾਜ ਵਿਧਾਨ ਸਭਾ ਚੋਣਾਂ ਦਾ ਐਲਾਨ ਜਨਵਰੀ ਦੇ ਪਹਿਲੇ ਹਫ਼ਤੇ ’ਚ ਕੇਂਦਰੀ ਚੋਣ ਕਮਿਸ਼ਨ ਵੱਲੋਂ ਕਰ ਦਿੱਤਾ ਜਾਵੇਗਾ। ਉਸ ਦੇ ਨਾਲ ਹੀ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਜਾਵੇਗਾ। ਕਾਂਗਰਸੀ ਨੇਤਾਵਾਂ ਦਾ ਮੰਨਣਾ ਹੈ ਕਿ ਕਾਂਗਰਸ ਲੀਡਰਸ਼ਿਪ ਨੂੰ ਘੱਟ ਤੋਂ ਘੱਟ ਸੂਬੇ ’ਚ ਉਮੀਦਵਾਰਾਂ ਦੀ ਚੋਣ ਕਰਨ ਲਈ ਕਮੇਟੀ ਦਾ ਗਠਨ ਤਾਂ ਕਰ ਦੇਣਾ ਚਾਹੀਦਾ ਹੈ। ਕਮੇਟੀ ’ਚ ਸ਼ਾਮਲ ਕੀਤੇ ਜਾਣ ਵਾਲੇ ਮੈਂਬਰਾਂ ਨੂੰ ਲੈ ਕੇ ਵੀ ਸ਼ਸ਼ੋਪੰਜ ਦੀ ਸਥਿਤੀ ਖ਼ਤਮ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪਠਾਨਕੋਟ ਦੇ ਬਮਿਆਲ ਖੇਤਰ 'ਚ ਦਿਸੇ ਸ਼ੱਕੀ ਵਿਅਕਤੀ, BSF ਤੇ ਪੰਜਾਬ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ

ਕਾਂਗਰਸੀ ਨੇਤਾਵਾਂ ਨੇ ਦੱਸਿਆ ਕਿ ਕਾਂਗਰਸ ਉਮੀਦਵਾਰਾਂ ਨੂੰ ਟਿਕਟ ਵੰਡ ਕਰਨ ਦੇ ਮਾਮਲੇ ’ਚ ਕਾਂਗਰਸ ਦੇ ਅੰਦਰ ਜ਼ਬਰਦਸਤ ਘਮਾਸਾਨ ਸਾਹਮਣੇ ਆ ਸਕਦਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਨੇੜਲੇ ਨੇਤਾਵਾਂ ਨੂੰ ਟਿਕਟਾਂ ਦੁਆਉਣਾ ਚਾਹੁੰਦੇ ਹਨ ਅਤੇ ਇਸ ਦੇ ਲਈ ਸੂਚੀਆਂ ਵੀ ਤਿਆਰ ਕੀਤੀਆਂ ਹੋਈਆਂ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਆਪਣੇ ਸਮਰਥਕਾਂ ਨਾਲ ਵਾਅਦਾ ਕਰ ਰਹੇ ਹਨ ਕਿ ਉਨ੍ਹਾਂ ਨੂੰ ਟਿਕਟਾਂ ਦੁਆਈਆਂ ਜਾਣਗੀਆਂ। ਅਜਿਹੀ ਸਥਿਤੀ ’ਚ ਕਾਂਗਰਸ ਦੇ ਅੰਦਰ ਇਸ ਸਮੇਂ ਅਨੇਕਾਂ ਧੜੇ ਬਣੇ ਹੋਏ ਹਨ ਅਤੇ ਹਰ ਇਕ ਧੜੇ ਦੀ ਕੋਸ਼ਿਸ਼ ਰਹੇਗੀ ਕਿ ਉਹ ਆਪਣੇ ਸਮਰਥਕਾਂ ਨੂੰ ਚੋਣਾਂ ’ਚ ਟਿਕਟਾਂ ਦਿਵਾਈਆਂ। ਆਪਣੇ ਧੜੇ ਦੇ ਨੇਤਾਵਾਂ ਨੂੰ ਟਿਕਟਾਂ ਦੁਆਉਣ ਦਾ ਮਕਸਦ ਇਹੀ ਰਹੇਗਾ ਕਿ ਬਾਅਦ ’ਚ ਮੁੱਖ ਮੰਤਰੀ ਦੀ ਚੋਣ ਸਮੇਂ ਚੁਣੇ ਗਏ ਵਿਧਾਇਕ ਆਪਣੇ ਨੇਤਾ ਦਾ ਸਮਰਥਨ ਕਰਨ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਚੰਨੀ ’ਤੇ ਤੰਜ, ਕਿਹਾ-ਸੱਜੇ ਤੇ ਖੱਬੇ ਬਿਠਾ ਕੇ ਰੱਖਦੇ ਨੇ ਮਾਫ਼ੀਆ

ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਜਿਵੇਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ, ਜਦਕਿ ਦੂਜੇ ਪਾਸੇ ਕਾਂਗਰਸ ਇਸ ਕੰਮ ’ਚ ਅਜੇ ਕਾਫ਼ੀ ਪਿੱਛੇ ਚੱਲ ਰਹੀ ਹੈ। ਚੋਣਾਂ ਨਾਲ ਸਬੰਧਤ ਸਾਰੀਆਂ ਕਮੇਟੀਆਂ ਦਾ ਗਠਨ ਕੇਂਦਰੀ ਲੀਡਰਸ਼ਿਪ ਵੱਲੋਂ ਕੀਤੀ ਜਾਣੀ ਹੈ। ਉਮੀਦਵਾਰਾਂ ਦੀ ਚੋਣ ਲਈ ਪੰਜਾਬ ਚੋਣ ਕਮੇਟੀ ਬਣੇਗੀ। ਇਸ ਤੋਂ ਇਲਾਵਾ ਕੇਂਦਰੀ ਲੀਡਰਸ਼ਿਪ ਵੱਲੋਂ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਤਰ੍ਹਾਂ ਚੋਣ ਐਲਾਨ ਪੱਤਰ ਕਮੇਟੀ ਅਤੇ ਹੋਰ ਕਮੇਟੀਆਂ ਦਾ ਵੀ ਗਠਨ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਦਾ ਮਾਸਟਰ ਸਟ੍ਰੋਕ, ਔਰਤਾਂ ਲਈ ਕੀਤਾ ਵੱਡਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News