ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਨੇ ਬਾਗੀਆਂ ਨਾਲ ਨਜਿੱਠਣ ਦੀ ਕਵਾਇਦ ਕੀਤੀ ਸ਼ੁਰੂ

Friday, Feb 04, 2022 - 06:39 PM (IST)

ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਨੇ ਬਾਗੀਆਂ ਨਾਲ ਨਜਿੱਠਣ ਦੀ ਕਵਾਇਦ ਕੀਤੀ ਸ਼ੁਰੂ

ਲੁਧਿਆਣਾ (ਹਿਤੇਸ਼)-ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਅਤੇ ਵਾਪਸ ਲੈਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਕਾਂਗਰਸ ਵੱਲੋਂ ਬਾਗੀਆਂ ਨਾਲ ਨਜਿੱਠਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਤਹਿਤ ਜਿੰਨ੍ਹਾਂ ਲੋਕਾਂ ਨੇ ਬਾਗੀ ਹੋ ਕੇ ਕਾਂਗਰਸੀ ਉਮੀਦਵਾਰਾਂ ਵਿਰੁੱਧ ਆਜ਼ਾਦ ਉਮੀਦਵਾਰ ਦੇ ਰੂਪ 'ਚ ਨਾਮਜ਼ਦ ਪੱਤਰ ਦਾਖ਼ਲ ਕੀਤਾ ਸੀ। ਉਨ੍ਹਾਂ 'ਤੇ ਪੇਪਰ ਵਾਪਸ ਨਾ ਲੈਣ ਦੇ ਦੋਸ਼ 'ਚ ਕਾਰਵਾਈ ਹੋ ਸਕਦੀ ਹੈ ਜਿਸ 'ਚ ਮੁੱਖ ਰੂਪ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਮਨੋਹਰ ਸਿੰਘ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਦਾ ਨਾਂ ਵੀ ਸ਼ਾਮਲ ਹੈ ਜੋ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਬੱਸੀ ਪਠਾਣਾ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਜੀਪੀ ਅਤੇ ਸੁਲਤਾਨਪੁਰ ਲੋਧੀ ਤੋਂ ਨਵਤੇਜ ਚੀਮਾ ਵਿਰੁੱਧ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ : ਸਿੰਗਾਪੁਰ ਨੇ ਕੋਵਿਡ ਦੇ ਇਲਾਜ ਲਈ ਫਾਈਜ਼ਰ ਦੀ ਪੈਕਸਲੋਵਿਡ ਗੋਲੀ ਨੂੰ ਦਿੱਤੀ ਮਨਜ਼ੂਰੀ

ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦਾ ਕਹਿਣਾ ਹੈ ਕਿ ਜੋ ਲੋਕ ਕਾਂਗਰਸੀ ਉਮੀਦਵਾਰਾਂ ਵਿਰੁੱਧ ਆਜ਼ਾਦ ਚੋਣ ਲੜ ਰਹੇ ਹਨ ਜਾਂ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਭਾਵੇਂ ਉਹ ਸੀ.ਐੱਮ. ਚੰਨੀ ਦੇ ਭਰਾ ਮੰਤਰੀ ਅਤੇ ਰਾਣਾ ਦੇ ਪੁੱਤਰ ਜਾਂ ਕੋਈ ਹੋਰ ਵੱਡਾ ਕਾਂਗਰਸੀ ਨੇਤਾ ਹੀ ਕਿਉਂ ਨਾ ਹੋਵੇ। ਇਸ ਦੇ ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਮੁਕੰਮਲ ਹੋਣ ਦਾ ਇਤਜ਼ਾਰ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਬੈਠਕ ਲਈ ਮਿਆਂਮਾਰ ਦੇ ਵਿਦੇਸ਼ ਮੰਤਰੀ ਨੂੰ ਸੱਦਾ ਨਹੀਂ ਦੇਵੇਗਾ ਆਸੀਆਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News