ਪੰਜਾਬ ਵਿਧਾਨ ਸਭਾ ''ਚ ਕੇਂਦਰ ਖ਼ਿਲਾਫ਼ ਨਿੰਦਾ ਮਤਾ ਪਾਸ, ਜਾਣੋ ਹੋਰ ਕਿਹੜੇ ਬਿੱਲ ਹੋਏ ਪਾਸ

Monday, Sep 29, 2025 - 06:49 PM (IST)

ਪੰਜਾਬ ਵਿਧਾਨ ਸਭਾ ''ਚ ਕੇਂਦਰ ਖ਼ਿਲਾਫ਼ ਨਿੰਦਾ ਮਤਾ ਪਾਸ, ਜਾਣੋ ਹੋਰ ਕਿਹੜੇ ਬਿੱਲ ਹੋਏ ਪਾਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਹੜ੍ਹਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਨਾਕਾਫ਼ੀ ਹੜ੍ਹ ਰਾਹਤ ਪੈਕਜ ਦੇ ਮੁੱਦੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ। ਸਦਨ 'ਚ ਕਿਹਾ ਗਿਆ ਕਿ ਮੁੱਖ ਮੰਤਰੀ ਮਾਨ ਵਲੋਂ ਮੀਟਿੰਗ ਲਈ ਵਾਰ-ਵਾਰ ਕੀਤੀ ਬੇਨਤੀ ਦਾ ਜਵਾਬ ਨਾ ਦੇਣ ਕਾਰਨ ਸੂਬੇ ਦਾ ਅਪਮਾਨ ਹੋਇਆ ਹੈ ਅਤੇ ਪੰਜਾਬ ਵਿਧਾਨ ਸਭਾ ਕੇਂਦਰ ਵਲੋਂ 1600 ਕਰੋੜ ਰੁਪਏ ਦੇ ਟੋਕਨ ਰਾਹਤ ਪੈਕਜ ਦੇ ਐਲਾਨ 'ਤੇ ਆਪਣੀ ਡੂੰਘੀ ਨਿਰਾਸ਼ਾ ਪ੍ਰਗਟ ਕਰਦੀ ਹੈ। ਸਦਨ ਵਲੋਂ ਕੇਂਦਰ ਸਰਕਾਰ ਨੂੰ ਤੁਰੰਤ ਵਿੱਤੀ ਪੈਕਜ ਦੇਣ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਹਰਜੋਤ ਬੈਂਸ ਦਾ ਮੋਹਾਲੀ ਦੇ ਵੱਡੇ ਹਸਪਤਾਲ 'ਤੇ ਫੁੱਟਿਆ ਗੁੱਸਾ, ਅੱਖੀਂ ਦੇਖਿਆ ਦੁਖ਼ਦਾਈ ਦ੍ਰਿਸ਼ ਤੇ ਫਿਰ...(ਵੀਡੀਓ)
ਜਾਣੋ ਕਿਹੜੇ-ਕਿਹੜੇ ਬਿੱਲ ਹੋਏ ਪਾਸ
ਬੀਜ (ਪੰਜਾਬ ਸੋਧ) ਬਿੱਲ-2025 ਪੰਜਾਬ ਵਿਧਾਨ ਸਭਾ 'ਚ ਪਾਸ ਕੀਤਾ ਗਿਆ। ਇਹ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਅੰਦਰ ਪਾਸ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ ਰਾਈਟ ਟੂ ਬਿਜ਼ਨੈੱਸ (ਸੋਧ) ਬਿੱਲ-2025 ਕੈਬਨਿਟ ਮੰਤਰੀ ਤੁਰਣਪ੍ਰੀਤ ਸਿੰਘ ਸੌਂਦ ਵਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਹੜ੍ਹ ਪੀੜਤਾਂ ਲਈ CM ਮਾਨ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਕਿੰਨਾ ਮਿਲੇਗਾ ਮੁਆਵਜ਼ਾ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਗੁਡਜ਼ ਅਤੇ ਸਰਵਿਸਿਜ਼ ਟੈਕਸ (ਸੋਧ) ਬਿੱਲ-2025 ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਅੰਦਰ ਪਾਸ ਕਰ ਦਿੱਤਾ ਗਿਆ। ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ-2025 ਪੇਸ਼ ਕੀਤਾ ਗਿਆ। ਇਸ ਬਿੱਲ ਨੂੰ ਵੀ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ-2025 ਪੇਸ਼ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪੰਜਾਬ ਟਾਊਨ ਇੰਪਰੂਵਮੈਂਟ (ਸੋਧ) ਬਿੱਲ-2025 ਪਾਸ ਕੀਤਾ ਗਿਆ। ਇਨ੍ਹਾਂ ਦੋਹਾਂ ਬਿੱਲਾਂ ਨੂੰ ਵੀ ਸਦਨ ਅੰਦਰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News