ਪੰਜਾਬ ਵਿਧਾਨ ਸਭਾ ''ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਸਦਨ ਦੀ ਕਾਰਵਾਈ ਮੁਲਤਵੀ (ਵੀਡੀਓ)
Monday, Feb 24, 2025 - 11:18 AM (IST)

ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਦਨ ਅੰਦਰ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ 'ਚ ਗੁਰਪ੍ਰੀਤ ਬੱਸੀ ਗੋਗੀ ਵਿਧਾਇਕ, ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ, ਧਰਮ ਪਾਲ ਸੱਭਰਵਾਲ ਸਾਬਕਾ ਮੰਤਰੀ ਅਤੇ ਰਾਜ ਸਭਾ ਮੈਂਬਰ, ਅਜੈਬ ਸਿੰਘ ਮੁਖਮੈਲਪੁਰਾ ਸਾਬਕਾ ਮੰਤਰੀ, ਹਰਵਿੰਦਰ ਸਿੰਘ ਹੰਸਪਾਲ ਸਾਬਕਾ ਰਾਜ ਸਭਾ ਮੈਂਬਰ ਸ਼ਾਮਲ ਸਨ।
ਇਹ ਵੀ ਪੜ੍ਹੋ : ਪਹਿਲੀ ਵਾਰ 'ਚ ਹੀ ਮਾਲੋ-ਮਾਲ ਹੋਇਆ ਨੌਜਵਾਨ, ਭੈਣ ਘਰ ਆਏ ਦੀ ਚਮਕ ਗਈ ਕਿਸਮਤ
ਇਸ ਤੋਂ ਇਲਾਵਾ ਜੋਗਿੰਦਰ ਪਾਲ ਜੈਨ ਸਾਬਕਾ ਵਿਧਾਇਕ, ਸੁਖਵਿੰਦਰ ਸਿੰਘ ਬੁੱਟਰ ਸਾਬਕਾ ਵਿਧਾਇਕ, ਸ. ਭਾਗ ਸਿੰਘ ਸਾਬਕਾ ਵਿਧਾਇਕ, ਕਰਨੈਲ ਸਿੰਘ ਆਜ਼ਾਦੀ ਘੁਲਾਟੀਏ, ਕਿੱਕਰ ਸਿੰਘ ਆਜ਼ਾਦੀ ਘੁਲਾਟੀਏ, ਕੇਹਰ ਸਿੰਘ ਆਜ਼ਾਦੀ ਘੁਲਾਟੀਏ ਅਤੇ ਜਰਨੈਲ ਸਿੰਘ ਚਿੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੁਪਹਿਰ 12.30 ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8