ਪੰਜਾਬ ਨੇ 21,000 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ

Wednesday, Sep 07, 2022 - 01:11 AM (IST)

ਪੰਜਾਬ ਨੇ 21,000 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਨਿਵੇਸ਼ ਪ੍ਰੋਤਸ਼ਾਹਨ, ਕਿਰਤ, ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ 'ਚ ਪੰਜਾਬ ਸਰਕਾਰ ਦੀਆਂ ਉਦਯੋਗਪੱਖੀ ਨੀਤੀਆਂ ਨੇ ਸੂਬੇ ਵਿਚ 21,000 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ। ਨਵੇਂ ਉਦਯੋਗਾਂ ਅਤੇ ਸਟਾਰਟਅਪਸ ਦੀ ਆਮਦ ਨਾਲ ਪੰਜਾਬ ਵਿਚ 90,000 ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਹੋਣ ਦੀ ਆਸ ਹੈ। ਉਹ ਕਨਫੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ. ਆਈ. ਆਈ.) ਵੱਲੋਂ ਚੰਡੀਗੜ੍ਹ 'ਚ ਵਪਾਰ, ਸੈਰ-ਸਪਾਟਾ, ਟੈਕਸੇਸ਼ਨ, ਬਿਜਲੀ ਅਤੇ ਕਿਰਤ ਹੁਲਾਰਾ ਦੇ ਉਦੇਸ਼ ਨਾਲ 'ਪੰਜਾਬ ਵਿਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ' ਵਿਸ਼ੇ 'ਤੇ ਕਰਵਾਏ ਇਕ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ : ਸੁਰੱਖਿਆ 'ਚ ਸੰਨ੍ਹ! ਸਾਲ ਦੇ ਪਹਿਲੇ 240 ਦਿਨਾਂ ਦੌਰਾਨ ਕਪੂਰਥਲਾ ਜੇਲ੍ਹ 'ਚੋਂ ਬਰਾਮਦ ਹੋਏ 150 ਮੋਬਾਈਲ

ਉਨ੍ਹਾਂ ਕਿਹਾ ਕਿ ਮੈਂ ਸਾਰੇ ਉਦਯੋਗਪਤੀਆਂ ਦਾ ਪੰਜਾਬ 'ਚ ਨਿਵੇਸ਼ ਕਰਨ, ਖਾਸ ਕਰਕੇ ਖੇਤੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿਚ ਨਿਵੇਸ਼ ਕਰਨ ਲਈ ਆਪਣੇ ਸੁਝਾਅ ਦੇਣ ਲਈ ਸਵਾਗਤ ਕਰਦੀ ਹਾਂ। ਸੂਬਾ ਸਰਕਾਰ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਆਪਣੇ ਕਾਰੋਬਾਰ ਸਥਾਪਿਤ ਕਰਦਿਆਂ ਢੁੱਕਵਾਂ ਤੇ ਸਹਿਜ ਮਾਹੌਲ ਮੁਹੱਈਆ ਕਰਨ ਲਈ ਕੰਮ ਕਰ ਰਹੀ ਹੈ। ਉਦਯੋਗਿਕ ਮਾਹੌਲ ਦੀ ਮਜ਼ਬੂਤੀ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ, ਰੇਲਵੇ ਅਤੇ ਹਵਾਈ ਮਾਰਗਾਂ ਰਾਹੀਂ ਸੁਖਾਲਾ ਸੰਪਰਕ, ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਅਨੁਕੂਲ ਵਾਤਾਵਰਣ ਮੁਹੱਈਆ ਕਰਦਾ ਹੈ।

ਇਹ ਵੀ ਪੜ੍ਹੋ : 2 ਭੈਣਾਂ ਨੂੰ ਸੱਪ ਨੇ ਡੰਗਿਆ, ਇਕ ਦੀ ਮੌਤ, ਦੂਜੀ ਦੀ ਹਾਲਤ ਨਾਜ਼ੁਕ

ਸੈਸ਼ਨ ਦੌਰਾਨ ਸੀ. ਆਈ. ਆਈ. ਪੰਜਾਬ ਰਾਜ ਕੌਂਸਲ ਨੇ ਸੂਬੇ ਲਈ ਨਵੀਂ ਉਦਯੋਗਿਕ ਅਤੇ ਨਿਵੇਸ਼ ਨੀਤੀ-2022 ਸਬੰਧੀ ਸੂਬਾ ਸਰਕਾਰ ਨੂੰ ਰਸਮੀ ਤੌਰ ’ਤੇ ਆਪਣੀਆਂ ਸਿਫਾਰਸ਼ਾਂ ਪੇਸ਼ ਕੀਤੀਆਂ। ਸੈਸ਼ਨ ਦਾ ਮੁੱਖ ਉਦੇਸ਼ ਪੰਜਾਬ ਦੇ ਨਾਮੀ ਉਦਯੋਗਪਤੀਆਂ ਦੇ ਵਿਚਾਰਾਂ ਦੀ ਨੁਮਾਇੰਦਗੀ ਕਰਦਿਆਂ ਇਨ੍ਹਾਂ ਸਿਫਾਰਸ਼ਾਂ ’ਤੇ ਵਿਚਾਰ ਕਰਨਾ ਸੀ। ਰਾਜ ਸਭਾ ਮੈਂਬਰ (ਆਪ) ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕੁਝ ਸੁਝਾਅ ਸਾਂਝੇ ਕੀਤੇ। ਉਨ੍ਹਾਂ ਖੇਤੀ ਨਿਰਯਾਤ ਨੂੰ ਹੁਲਾਰਾ ਦੇਣ ਲਈ ਖੇਤੀ ਮੁੱਲ ਲੜੀ ਨੂੰ ਪ੍ਰਫੁਲਿਤ ਕਰਨ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਦੀ ਪਛਾਣ ਕਰਨ ਸਬੰਧੀ ਪ੍ਰਸਤਾਵ ਵੀ ਦਿੱਤਾ।

ਇਹ ਵੀ ਪੜ੍ਹੋ : ਰਾਜਸਥਾਨ ਤੋਂ ਅਫੀਮ ਲਿਆ ਕੇ ਪੰਜਾਬ ਵੇਚਣ ਵਾਲੇ 2 ਕਾਬੂ

ਇਸ ਮੌਕੇ ਬਿਜਲੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਗਵਰਨੈਂਸ ਸੁਧਾਰ ਅਤੇ ਸ਼ਿਕਾਇਤ ਨਿਵਾਰਣ, ਪੰਜਾਬ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ. ਈ. ਓ. ਅਤੇ ਕਮਿਸ਼ਨਰ ਆਬਕਾਰੀ ਅਤੇ ਕਰ ਪੰਜਾਬ ਕਮਲ ਕਿਸ਼ੋਰ ਯਾਦਵ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News