ਪੰਜਾਬ ਬਚਾਓ ਮੋਰਚਾ ਦੇ ਪ੍ਰਧਾਨ ਤੇਜਸਵੀ ਮਿਨਹਾਸ ਗ੍ਰਿਫ਼ਤਾਰ, ਪਾਸਟਰ ਅੰਕੂਰ ਨਰੂਲਾ ''ਤੇ ਲਾਏ ਸਨ ਗੰਭੀਰ ਦੋਸ਼
Sunday, Dec 07, 2025 - 04:01 PM (IST)
ਜਲੰਧਰ (ਸੋਨੂੰ)- ਪੰਜਾਬ ਬਚਾਓ ਮੋਰਚਾ ਦੇ ਆਗੂ ਤੇਜਸਵੀ ਮਿਨਹਾਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਸੜਕ ਜਾਮ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਹਾਲ ਹੀ ਵਿੱਚ ਪਾਸਟਰ ਅੰਕੁਰ ਨਰੂਲਾ ਖ਼ਿਲਾਫ਼ ਧਾਰਮਿਕ ਪਰਿਵਰਤਨ ਅਤੇ ਕਥਿਤ ਗੈਰ-ਕਾਨੂੰਨੀ ਫੰਡਿੰਗ ਸਬੰਧੀ ਤਿੱਖੇ ਦੋਸ਼ ਲਗਾਉਣ ਤੋਂ ਬਾਅਦ ਹੋਈ ਹੈ। ਤੇਜਸਵੀ ਨੇ ਪਿਛਲੇ ਦਿਨ ਈ. ਡੀ. ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਪਿੰਡ ਗੌਰਵਮਈ ਇਤਿਹਾਸ ਦੀ ਅੱਜ ਵੀ ਭਰ ਰਿਹੈ ਗਵਾਹੀ, 10ਵੇਂ ਪਾਤਸ਼ਾਹ ਜੀ ਨੇ ਕੀਤਾ ਸੀ ਪ੍ਰਵਾਸ
ਵਿਰੋਧ ਪ੍ਰਦਰਸ਼ਨ ਦੌਰਾਨ ਤੇਜਸਵੀ ਦੀ ਮਾਡਲ ਟਾਊਨ ਪੁਲਸ ਨਾਲ ਤਿੱਖੀ ਬਹਿਸ ਹੋਈ ਸੀ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ। ਤੇਜਸਵੀ ਨੇ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਪਰ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ। ਮਾਮਲਾ ਉਦੋਂ ਵਧ ਗਿਆ ਜਦੋਂ ਤੇਜਸਵੀ ਨੇ ਈ. ਡੀ. ਦਫ਼ਤਰ ਦੇ ਬਾਹਰ ਪ੍ਰੈੱਸ ਨਾਲ ਗੱਲ ਕਰਦਿਆਂ ਪਾਸਟਰ ਅੰਕੁਰ ਨਰੂਲਾ 'ਤੇ ਵਿਦੇਸ਼ਾਂ ਤੋਂ ਗੈਰ-ਕਾਨੂੰਨੀ ਫੰਡਿੰਗ ਪ੍ਰਾਪਤ ਕਰਨ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ: ਹੈਂ! ਗਾਂ ਨੇ ਜਿੱਤ ਲਿਆ ਟਰੈਕਟਰ
