ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ

Sunday, Sep 17, 2017 - 02:39 PM (IST)

ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਚੰਡੀਗੜ੍ਹ (ਮਨਮੋਹਨ ਸਿੰਘ) - ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 67 ਜਨਮ ਦਿਨ ਉੱਤੇ ਵਧਾਈ ਅਤੇ ਸ਼ੁੱਭ ਇੱਛਾਵਾਂ ਭੇਜੀਆਂ ਹਨ।ਆਪਣੇ ਵਧਾਈ ਸੰਦੇਸ਼ 'ਚ ਸਰਦਾਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੀ ਸੇਵਾ ਲਈ ਆਪਣੀ ਵਚਨਬੱਧਤਾ ਦਾ ਇਜ਼ਹਾਰ ਕਰਕੇ ਪਹਿਲਾਂ ਹੀ ਇਸ ਦਿਨ ਨੂੰ ਸਾਰੇ ਦੇਸ਼ ਵਾਸੀਆਂ ਲਈ ਇਕ ਇਤਿਹਾਸਕ ਦਿਨ ਬਣਾ ਦਿੱਤਾ ਹੈ। ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਲਈ ਇਕ ਲੰਬੀ, ਸਿਹਤਮੰਦ ਅਤੇ ਸਫਲ ਜ਼ਿੰਦਗੀ ਦੀ ਕਾਮਨਾ ਕਰਦਿਆਂ ਕਿਹਾ ਕਿ ਰੱਬ ਕਰੇ! ਤੁਸੀਂ ਇਸ ਮੁਲਕ ਅਤੇ ਇੱਥੋਂ ਦੇ ਲੋਕਾਂ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਵੋ।


Related News