ਜਲੰਧਰ ''ਚ ''ਪੰਜਾਬ ਬੰਦ'' ਦਾ ਮਿਲਿਆ-ਜੁਲਿਆ ਰਿਹਾ ਅਸਰ

01/25/2020 1:11:51 PM

ਜਲੰਧਰ (ਸੋਨੂੰ)— 'ਨਾਗਰਿਕਤਾ ਸੋਧ ਐਕਟ' ਅਤੇ ਕੇਂਦਰ ਸਰਕਾਰ ਦੇ ਹਿੰਦੂ ਰਾਸ਼ਟਰ ਏਜੰਡੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖਾਲਸਾ ਵੱਲੋਂ 25 ਜਨਵਰੀ ਯਾਨੀ ਕਿ ਅੱਜ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਤਹਿਤ ਜਿੱਥੇ ਅੱਜ ਪੰਜਾਬ 'ਚ ਕਈ ਥਾਵਾਂ 'ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਜਲੰਧਰ 'ਚ ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ।

PunjabKesari

ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਤੋਂ ਸਿੱਖ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਉਥੇ ਹੀ ਵਰਕਰਾਂ ਵੱਲੋਂ ਜਨਤਾ ਤੋਂ ਬੰਦ ਦੇ ਸਮਰਥਨ ਦੀ ਅਪੀਲ ਕੀਤੀ ਗਈ। ਇਸ ਮੌਕੇ ਜ਼ਿਆਦਾਤਰ ਬਾਜ਼ਾਰ ਰੋਜ਼ਾਨਾ ਵਾਂਗ ਖੁੱਲ੍ਹੇ ਰਹੇ ਅਤੇ ਵਿਦਿਅਕ ਅਦਾਰੇ ਵੀ ਖੁੱਲ੍ਹੇ ਰਹੇ। ਪੰਜਾਬ ਬੰਦ ਦੇ ਸੱਦੇ ਨੂੰ ਧਿਆਨ 'ਚ ਰੱਖਦੇ ਹੋਏ ਪੁਲਸ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

PunjabKesari


shivani attri

Content Editor

Related News