'ਪੰਜਾਬ ਬੰਦ' ਵਿਚਾਲੇ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ
Friday, Aug 21, 2026 - 12:10 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ 'ਪੰਜਾਬ ਬੰਦ' ਦੀ ਕਾਲ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਜਪਾ ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਈ-ਮੇਲ 'ਚ 21 ਅਗਸਤ ਨੂੰ 'ਪੰਜਾਬ ਬੰਦ' ਰੱਖਣ ਦੀ ਮੰਗ ਕੀਤੀ ਗਈ ਹੈ ਅਤੇ ਬੰਦ ਨਾ ਕਰਨ ਦੀ ਸੂਰਤ 'ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਧਮਾਕੇ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ। ਈ-ਮੇਲ 'ਚ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ 31 ਅਗਸਤ ਨੂੰ ਸਕੂਲ ਬੰਦ ਰੱਖਣ ਅਤੇ ਇੱਕ ਖਾਲਿਸਤਾਨੀ ਹਮਲੇ ਨਾਲ ਜੁੜੇ ਵਿਅਕਤੀ ਦੀ ਯਾਦ ਮਨਾਉਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ! ਤਸਵੀਰਾਂ 'ਚ ਦੇਖੋ ਮੌਕੇ ਦੇ ਹਾਲਾਤ
ਧਮਕੀ ਭਰੀ ਈ-ਮੇਲ 'ਚ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਸਮੇਤ ਹੋਰ ਵਿਅਕਤੀਆਂ ਬਾਰੇ ਵੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਈ-ਮੇਲ ਦੇ ਅਖ਼ੀਰ 'ਚ ਖਾਲਿਸਤਾਨ ਪੱਖੀ ਅਤੇ ਬੱਬਰ ਖਾਲਸਾ ਨਾਲ ਜੁੜੇ ਨਾਵਾਂ/ਸੰਗਠਨਾਂ ਦਾ ਹਵਾਲਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ... (ਤਸਵੀਰਾਂ)
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਭੇਜਣ ਵਾਲੇ ਦੀ ਪਛਾਣ ਅਤੇ ਈ-ਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਭਾਜਪਾ ਦਫ਼ਤਰ ਦੀ ਸੁਰੱਖਿਆ ਨੂੰ ਲੈ ਕੇ ਵੀ ਲੋੜੀਂਦੇ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ। ਅਧਿਕਾਰੀਆਂ ਵੱਲੋਂ ਈ-ਮੇਲ ਦੀ ਪ੍ਰਮਾਣਿਕਤਾ ਅਤੇ ਧਮਕੀ ਦੀ ਗੰਭੀਰਤਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ ਸਾਈਬਰ ਜਾਂਚ ਦੇ ਨਾਲ-ਨਾਲ ਸੁਰੱਖਿਆ ਏਜੰਸੀਆਂ ਵੱਲੋਂ ਵੀ ਤੱਥ ਇਕੱਠੇ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
