ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement
Monday, Jan 27, 2025 - 09:09 PM (IST)

ਮੋਗਾ (ਕਸ਼ਿਸ਼ ਸਿੰਗਲਾ)- ਅੰਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਇਸ ਗੰਭੀਰ ਮੁੱਦੇ ਕਾਰਨ ਅੱਜ ਜਿੱਥੇ ਅੰਮ੍ਰਿਤਸਰ 'ਚ ਬੰਦ ਦੀ ਕਾਲ ਰਹੀ, ਉੱਥੇ ਹੀ ਦਲਿਤ ਭਾਈਚਾਰੇ ਵੱਲੋਂ ਭਲਕੇ ਜਲੰਧਰ ਤੇ ਲੁਧਿਆਣਾ ਸ਼ਹਿਰ 'ਚ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਹੁਣ ਜਦੋਂ ਇਹ ਮੁੱਦਾ ਭਖਦਾ ਜਾ ਰਿਹਾ ਹੈ ਤਾਂ ਹੁਣ ਮੋਗਾ, ਨਵਾਂਸ਼ਹਿਰ, ਫਗਵਾੜਾ ਤੇ ਹੁਸ਼ਿਆਰਪਰ 'ਚ ਵੀ ਵਾਲਮੀਕਿ ਸਮਾਜ ਤੇ ਦਲਿਤ ਸਮਾਜ ਵੱਲੋਂ ਭਲਕੇ ਬੰਦ ਦਾ ਸੱਦਾ ਦੇ ਦਿੱਤਾ ਗਿਆ ਹੈ। ਇਸ ਬਾਰੇ ਮੋਗਾ ਨਗਰ ਨਿਗਮ ਵੱਲੋਂ ਇਕ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਭਲਕੇ ਮੋਗਾ 'ਚ ਦਲਿਤ ਭਾਈਚਾਰੇ ਦੀਆਂ ਸਾਰੀਆਂ ਸਰਕਾਰੀ ਤੇ ਗ਼ੈਰ ਸਰਕਾਰੀ ਜਥੇਬੰਦੀਆਂ ਵੱਲੋਂ ਭਲਕੇ ਮੋਗਾ ਬੰਦ ਦਾ ਐਲਾਨ ਕੀਤਾ ਗਿਆ ਹੈ।
ਹਾਲਾਂਕਿ ਇਸ ਪੱਤਰ ਅਨੁਸਾਰ ਮੈਡੀਕਲ ਸਟੋਰ, ਹਸਪਤਾਲ ਤੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਇਸ ਦੌਰਾਨ ਬਾਜ਼ਾਰਾਂ 'ਚ ਲਾਊਡਸਪੀਕਰਾਂ 'ਤੇ ਅਨਾਊਂਸਮੈਂਟਾਂ ਕਰ ਕੇ ਸਾਰੇ ਵਪਾਰੀ ਵਰਗ ਤੋਂ ਬੰਦ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e