'ਪੰਜਾਬ ਬੰਦ' ਦੌਰਾਨ ਸ਼ਰਾਬ ਦੇ ਠੇਕਿਆਂ ਤੇ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
Monday, Dec 30, 2024 - 09:58 AM (IST)
ਪਟਿਆਲਾ (ਪਰਮੀਤ): ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਸਵੇਰ ਤੋਂ ਹੀ ਕਈ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਜਾਮ ਕਰ ਕੇ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਸ ਦੌਰਾਨ ਸਵੇਰੇ ਪੰਜਾਬ ਦੀਆਂ ਜ਼ਿਆਦਾਤਰ ਮੰਡੀਆਂ ਵੀ ਬੰਦ ਰੱਖੀਆਂ ਗਈਆਂ, ਪਰ ਪੰਜਾਬ ਬੰਦ ਦੌਰਾਨ ਅੱਜ ਪਟਿਆਲਾ ਵਿਚ ਪੈਟਰੋਲ ਪੰਪ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਵੇਖੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਨੂੰ ਲੈ ਕੇ ਜਾਣੋ ਕੀ ਨੇ ਤਾਜ਼ਾ ਹਾਲਾਤ, ਇੰਨ੍ਹਾਂ ਥਾਵਾਂ 'ਤੇ ਰੋਕੀ ਗਈ ਆਵਾਜਾਈ
ਭਾਦਸੋਂ ਰੋਡ ’ਤੇ ਪੈਟਰੋਲ ਪੰਪ ਆਮ ਵਾਂਗ ਹੀ ਵਾਹਨਾਂ ਵਿਚ ਤੇਲ ਪਾਉਣ ਦਾ ਕੰਮ ਕਰ ਰਹੇ ਹਨ ਤੇ ਸ਼ਰਾਬ ਦਾ ਠੇਕਾ ਵੀ ਖੁੱਲ੍ਹਿਆ ਨਜ਼ਰ ਆਇਆ ਹੈ। ਕੁਝ ਕਰਿਆਣਾ ਸਟੋਰ ਵਾਲਿਆਂ ਨੇ ਅਤੇ ਇਕ ਢਾਬੇ ਵੱਲੋਂ ਵੀ ਆਪਣਾ ਕੰਮਕਾਜ ਰੂਟੀਨ ਵਾਂਗੂ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਬੀਤੇ ਦਿਨੀਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਲੁਧਿਆਣਾ ਨਾਲ ਸਬੰਧਤ ਸਾਰੇ ਪੈਟਰੋਲ ਪੰਪ ਖੁੱਲ੍ਹੇ ਰੱਖੇ ਜਾਣਗੇ। ਹਾਲਾਂਕਿ ਐਸੋਸੀਏਸ਼ਨ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਗਈ ਸੀ ਤੇ ਕੇਂਦਰ ਨੂੰ ਉਨ੍ਹਾਂ ਦਾ ਮਸਲਾ ਹੱਲ ਕਰਨ ਦੀ ਅਪੀਲ ਵੀ ਕੀਤੀ ਗਈ ਸੀ, ਪਰ ਨਾਲ ਹੀ ਇਹ ਵੀ ਆਖਿਆ ਗਿਆ ਸੀ ਕਿ ਆਮ ਜਨਤਾ ਦੀ ਪਰੇਸ਼ਾਨੀ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਖੁੱਲ੍ਹੇ ਰੱਖੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਬੰਦ ਦੌਰਾਨ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ! ਹੋ ਗਿਆ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8