ਪੰਜਾਬ ਬੰਦ ਦੇ ਸੱਦੇ ''ਤੇ ਭਵਾਨੀਗੜ੍ਹ ਵਿਖੇ ਸਾਰੇ ਬਾਜ਼ਾਰ ''ਤੇ ਕਾਰੋਬਾਰ ਮੁਕੰਮਲ ਤੌਰ ''ਤੇ ਬੰਦ, ਛਾਇਆ ਸੰਨਾਟਾ

09/25/2020 10:48:37 AM

ਭਵਾਨੀਗੜ੍ਹ (ਕਾਂਸਲ): ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀਬਾੜੀ ਸਬੰਧੀ 3 ਆਰਡੀਨੈਂਸਾਂ ਨੂੰ ਕਿਸਾਨ ਅਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਦੇ ਰਾਹ ਪਈਆਂ ਪੰਜਾਬ ਦੀਆਂ 31 ਕਿਸਾਨ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਸਥਾਨਕ ਸ਼ਹਿਰ ਵਿਖੇ ਸਾਰੀਆਂ ਦੁਕਾਨਾਂ ਅਤੇ ਹੋਰ ਕਾਰੋਬਾਰ ਮੁੰਕਮਲ ਤੌਰ 'ਤੇ ਬੰਦ ਹੋਣ ਕਾਰਨ ਹਰ ਪਾਸੇ ਸੰਨਾਟਾ ਛਾਇਆ ਨਜ਼ਰ ਆ ਰਿਹਾ ਸੀ। ਸ਼ਹਿਰ ਦੀ ਨੈਸ਼ਨਲ ਹਾਈਵੇ ਉਪਰ ਸਵੇਰੇ-ਸਵੇਰੇ ਕਿਸੇ ਜ਼ਰੂਰੀ ਕੰਮ ਲਈ ਜਾਣ ਲਈ ਹੀ ਕੋਈ ਕੋਈ ਵਾਹਨ ਹੀ ਲੰਘਦਾ ਨਜ਼ਰ ਆ ਰਿਹਾ ਸੀ।

PunjabKesari

ਇਸ ਬੰਦ ਨੂੰ ਸਫ਼ਲ ਬਣਾਉਣ ਲਈ ਸ਼ਹਿਰ 'ਚ ਹਰ ਵਰਗ ਵਲੋਂ ਕਿਸਾਨਾਂ ਦੀ ਪੂਰੀ ਹਮਾਇਤ ਕਰਨ ਦੇ ਲਏ ਗਏ ਫੈਸਲੇ ਤਹਿਤ ਹਰ ਤਰ੍ਹਾਂ ਦੀਆਂ ਦੁਕਾਨਾਂ ਇੱਥੋਂ ਤੱਕ ਕਿ ਦੁੱਧ ਵਾਲੀਆਂ ਡੇਅਰੀਆਂ, ਫ਼ਲ ਸਬਜ਼ੀ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਤੱਕ ਵੀ ਨਜ਼ਰ ਨਹੀਂ ਸੀ ਆ ਰਹੀਆਂ। ਪ੍ਰਸ਼ਾਸਨ ਵਲੋਂ ਇਸ ਮੌਕੇ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਧਰਨੇ ਵਾਲੀਆਂ ਥਾਵਾਂ ਅਤੇ ਹੋਰ ਜਨਤਕ ਥਾਵਾਂ ਅਤੇ ਸੜਕਾਂ ਉਪਰ ਭਾਰੀ ਗਿਣਤੀ 'ਚ ਪੁਲਸ ਫੋਰਸ ਦਾ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਬਦਲਵੇ ਪ੍ਰਬੰਧ ਕਰਕੇ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਣ 'ਚ ਮਦਦ ਕੀਤੀ ਜਾ ਸਕੇ।

PunjabKesari

PunjabKesari


Shyna

Content Editor

Related News