ਹਲਵਾਰਾ ਇਲਾਕੇ ''ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

Friday, Aug 21, 2026 - 01:23 PM (IST)

ਹਲਵਾਰਾ ਇਲਾਕੇ ''ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਹਲਵਾਰਾ (ਲਾਡੀ ਸਿੱਧੂ) : ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਹਲਵਾਰਾ ਅਤੇ ਰਾਏਕੋਟ ਵਿਖੇ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ। ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਦੁਕਾਨਦਾਰਾਂ, ਵਪਾਰੀਆਂ ਅਤੇ ਕਾਰੋਬਾਰੀਆਂ ਵਲੋਂ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੁਧਾਰ ਅਤੇ ਰਾਏਕੋਟ ਦਾ ਪੁਲਸ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਡਿਊਟੀ ਕਰ ਰਿਹਾ ਹੈ ਅਤੇ ਸ਼ਹਿਰ ਦੇ ਪ੍ਰਮੁੱਖ ਚੌਂਕ ਸਰਦਾਰ ਹਰੀ ਸਿੰਘ ਨਲੂਆ ਚੌਂਕ ਵਿਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਸਥਿਤੀ ਨੂੰ ਸ਼ਾਂਤੀਪੂਰਵਕ ਰੱਖਿਆ ਜਾ ਸਕੇ। ਹਲਵਾਰਾ ਅਤੇ ਰਾਏਕੋਟ ਸ਼ਹਿਰ ਵਿਚ ਨਹਿੰਗ ਜਥੇਬੰਦੀਆਂ ਵਲੋਂ ਲੋਕਾਂ ਤੇ ਦੁਕਾਨਦਾਰਾਂ ਨੂੰ ਬੰਦ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।


author

Gurminder Singh

Content Editor

Related News