ਪੰਜਾਬ ਦੇ 3 ਲੱਖ ਸਰਕਾਰੀ ਕਰਮਚਾਰੀਆਂ ਦਾ ‘ਮਹਾਬੰਦ’ ਅੱਜ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

Thursday, Aug 27, 2026 - 08:29 AM (IST)

ਪੰਜਾਬ ਦੇ 3 ਲੱਖ ਸਰਕਾਰੀ ਕਰਮਚਾਰੀਆਂ ਦਾ ‘ਮਹਾਬੰਦ’ ਅੱਜ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਚੰਡੀਗੜ੍ਹ (ਵਿਨੈ, ਮਨਪ੍ਰੀਤ) - ਪੰਜਾਬ ਵਿਚ ਮਹਿੰਗਾਈ ਭੱਤੇ (ਡੀ. ਏ.) ਦੀ ਮੰਗ ਨੂੰ ਲੈ ਕੇ ਲੱਗਭਗ 3 ਲੱਖ ਸਰਕਾਰੀ ਕਰਮਚਾਰੀ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਰਹਿੰਦਿਆਂ ਮਹਾਬੰਦ ਦਾ ਹਿੱਸਾ ਬਣਨਗੇ। ਹਾਲਾਂਕਿ ਕਰਮਚਾਰੀਆਂ ਦੀ ਇਕ ਰੋਜ਼ਾ ਸਮੂਹਿਕ ਹੜਤਾਲ ਦਾ ਆਮ ਜਨਜੀਵਨ ’ਤੇ ਕੋਈ ਅਸਰ ਨਹੀਂ ਪਵੇਗਾ ਪਰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਕੋਈ ਕੰਮਕਾਜ ਨਹੀਂ ਹੋਵੇਗਾ। ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮਹਾਬੰਦ ’ਚ ਸੀਨੀਅਰ ਅਧਿਕਾਰੀਆਂ ਨਾਲ ਤਾਇਨਾਤ ਸਰਕਾਰੀ ਵਾਹਨਾਂ ਦੇ ਡਰਾਈਵਰ ਵੀ ਸ਼ਾਮਲ ਹੋਣਗੇ। 

ਪੜ੍ਹੋ ਇਹ ਵੀ - 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ

ਅਜਿਹੇ ਵਿਚ ਅਧਿਕਾਰੀਆਂ ਨੂੰ ਜਾਂ ਤਾਂ ਖ਼ੁਦ ਵਾਹਨ ਚਲਾਉਣੇ ਪੈਣਗੇ ਜਾਂ ਫਿਰ ਨਿੱਜੀ ਚਾਲਕਾਂ ਦੀਆਂ ਸੇਵਾਵਾਂ ਲੈਣੀਆਂ ਪੈਣਗੀਆਂ। ਦੂਜੇ ਪਾਸੇ, ਪੰਜਾਬ ਸਿਵਲ ਸਰਵਿਸ (ਪੀ. ਸੀ. ਐੱਸ.) ਅਧਿਕਾਰੀਆਂ ਨੇ ਵੀ ਕਰਮਚਾਰੀਆਂ ਦੀ ਮੰਗ ਅਤੇ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੀ. ਸੀ. ਐੱਸ. ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਦਫ਼ਤਰਾਂ ਵਿਚ ਪਹੁੰਚਣਗੇ ਪਰ ਕਰਮਚਾਰੀਆਂ ਦੇ ਸਮਰਥਨ ਵਿਚ ਕੋਈ ਸਰਕਾਰੀ ਕੰਮਕਾਜ ਨਹੀਂ ਕਰਨਗੇ। ਸਿਹਤ ਸੇਵਾਵਾਂ ਨੂੰ ਇਸ ਹੜਤਾਲ ਤੋਂ ਵੱਖ ਰੱਖਿਆ ਗਿਆ ਹੈ ਅਤੇ ਸਿਹਤ ਸੇਵਾਵਾਂ ’ਤੇ ਹੜਤਾਲ ਦਾ ਅਸਰ ਨਹੀਂ ਪਵੇਗਾ। ਇਸ ਹੜਤਾਲ ਦਾ ਜਨਤਕ ਟਰਾਂਸਪੋਰਟ ਸੇਵਾਵਾਂ ’ਤੇ ਵੀ ਅਸਰ ਨਹੀਂ ਪਵੇਗਾ। ਇਸੇ ਤਰ੍ਹਾਂ ਸੂਬੇ ਦੇ ਬਾਜ਼ਾਰ, ਦੁਕਾਨਾਂ ਅਤੇ ਆਮ ਜਨਜੀਵਨ ਵੀ ਇਸ ਮਹਾਬੰਦ ਕਾਰਨ ਪ੍ਰਭਾਵਿਤ ਨਹੀਂ ਹੋਣਗੇ।

ਪੜ੍ਹੋ ਇਹ ਵੀ - 26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

4 ਦਿਨਾਂ ਤੱਕ ਸਰਕਾਰੀ ਪ੍ਰਭਾਵਿਤ ਰਹਿਣਗੇ ਕੰਮਕਾਜ
ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿਚ ਬਕਾਇਆ 18 ਫ਼ੀਸਦੀ ਡੀ. ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਹੋਰ ਸੇਵਾ ਨਾਲ ਸਬੰਧਤ ਮੰਗਾਂ ਸ਼ਾਮਲ ਹਨ। 27 ਅਗਸਤ ਤੋਂ ਬਾਅਦ 28 ਅਗਸਤ ਨੂੰ ਰੱਖੜੀ ਦੀ ਸਰਕਾਰੀ ਛੁੱਟੀ ਹੈ ਅਤੇ ਇਸ ਤੋਂ ਬਾਅਦ ਸ਼ਨੀਵਾਰ-ਐਤਵਾਰ ਹੋਣ ਕਾਰਨ ਲਗਾਤਾਰ 4 ਦਿਨਾਂ ਤੱਕ ਸਰਕਾਰੀ ਕੰਮਕਾਜ ਪ੍ਰਭਾਵਿਤ ਰਹਿਣਗੇ।

ਪੜ੍ਹੋ ਇਹ ਵੀ - ਓਹ ਤੇਰੀ ! ਡਿਊਟੀ ਕਰਦਿਆਂ ਇਕ-ਦੂਜੇ ਨੂੰ ਦਿਲ ਦੇ ਬੈਠੀਆਂ 2 ਮਹਿਲਾ ਕਾਂਸਟੇਬਲਾਂ, ਹੁਣ ਲੈਣਗੀਆਂ ਲਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News