30 ਦਸੰਬਰ ਨੂੰ ਪੰਜਾਬ ਬੰਦ ਦੀ ਐਲਾਨ
Wednesday, Dec 18, 2024 - 06:24 PM (IST)
ਪਟਿਆਲਾ : ਸ਼ੰਭੂ-ਖਨੌਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਜਾਬ ਵਾਸੀਆਂ ਸਾਥ ਦੇਣ ਦੀ ਅਪੀਲ ਕੀਤੀ ਹੈ। ਪੰਧੇਰ ਨੇ ਕਿਹਾ ਕਿ 30 ਦਸੰਬਰ ਨੂੰ ਪੰਜਾਬ ਦੇ ਕਿਸਾਨਾਂ ਵਲੋਂ ਸੂਬੇ ਨੂੰ ਬੰਦ ਕਰਵਾਇਆ ਜਾਵੇਗਾ। ਇਸ ਲਈ ਉਹ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕਰਦੇ ਹਨ। ਪੰਧੇਰ ਨੇ ਕਿਹਾ ਕਿ ਪਿਛਲੇ ਦਸ ਮਹੀਨਿਆਂ ਤੋਂ ਕਿਸਾਨ ਧਰਨੇ 'ਤੇ ਬੈਠੇ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 22 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ। ਇਸ ਦੇ ਬਾਵਜੂਦ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਰਹੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ 26 ਤਾਰੀਖ਼ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਅੱਜ ਪੰਜਾਬ ਭਰ ਵਿਚ 12 ਤੋਂ 3 ਵਜੇ ਤਕ ਰੇਲਾਂ ਰੋਕੀਆਂ ਗਈਆਂ। 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੇ ਰੇਲ ਰੋਕੋ ਅੰਦੋਲਨ ਵਿਚ ਪੰਜਾਬ ਭਰ ਤੋਂ ਲੱਖਾਂ ਕਿਸਾਨ, ਮਜ਼ਦੂਰ, ਬੀਬੀਆਂ, ਨੌਜਵਾਨ ਅਤੇ ਖੇਤੀ ਮੰਡੀ ਨਾਲ ਸੰਬੰਧਤ ਸਾਰੇ ਵਰਗ ਜਿਵੇਂ ਛੋਟੇ ਦੁਕਾਨਦਾਰ, ਛੋਟੇ ਵਪਾਰੀਆਂ ਵੱਲੋਂ ਭਰਪੂਰ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀ ਖੇਤੀ ਸਮੇਤ ਸਭ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਤਹਈਆ ਕਰ ਚੁੱਕੀ ਹੈ ਪਰ ਅੱਜ ਦੇਸ਼ ਦਾ ਅੰਨਦਾਤਾ ਜਾਗ ਚੁੱਕਾ ਹੈ ਅਤੇ ਸਰਕਾਰ ਦੇ ਇਹ ਮਨਸੂਬੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ 'ਚ ਆ ਸਕਦੈ ਵੱਡਾ ਬਦਲਾਅ, ਸੂਬੇ ਦੇ ਲੋਕਾਂ ਲਈ ਜਾਰੀ ਹੋਈਆਂ ਖਾਸ ਹਦਾਇਤਾਂ
ਉਨ੍ਹਾਂ ਕਿਹਾ ਕਿ ਦੇਸ਼ ਦਾ ਖੇਤੀਬਾੜੀ ਮੰਤਰੀ ਸੰਸਦ ਵਿਚ ਖੜ੍ਹ ਕੇ ਝੂਠ ਬੋਲ ਰਿਹਾ ਹੈ ਕਿ ਗੁੰਮਰਾਹਕੁੰਨ ਬਿਆਨ ਦੇ ਕਿ ਕਿਸਾਨਾਂ ਮਜਦੂਰਾਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਿੱਲੀ ਅੰਦੋਲਨ 1 ਦੌਰਾਨ ਰੱਦ ਕੀਤੇ ਤਿੰਨੇ ਕਾਲੇ ਖੇਤੀ ਕਾਨੂੰਨ ਦੁਬਾਰਾ ਖੇਤੀ ਮਾਰਕੀਟਿੰਗ ਨੀਤੀ ਦੇ ਨਾਮ ਹੇਠ ਲਿਆ ਕੇ ਰਾਜਾਂ ਨੂੰ ਲਾਗੂ ਕਰਨ ਲਈ ਕਹਿ ਕੇ ਮੋਦੀ ਹਕੂਮਤ ਖੇਤੀ ਮੰਡੀ ਖਤਮ ਕਰਕੇ ਸਾਇਲੋ ਗੁਦਾਮਾਂ ਨੂੰ ਮੰਡੀ ਯਾਰਡ ਘੋਸ਼ਿਤ ਕਰਕੇ ਦੇਸ਼ ਦੇ 68 ਕਰੋੜ ਕਿਸਾਨਾਂ ਨੂੰ ਖੇਤੀ ਕਿੱਤੇ ਵਿੱਚੋਂ ਬਾਹਰ ਕੱਢਣ ਦੇ ਮਨਸੂਬੇ ਲਾਗੂ ਕਰ ਰਹੀ ਹੈ। ਉਨ੍ਹਾਂ ਦੇਸ਼ ਭਰ ਦੀਆਂ ਕਿਸਾਨ ਮਜ਼ਦੂਰ ਜੱਥੇਬੰਦੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਆਪਸੀ ਏਕਾ ਬਣਾ ਕੇ ਸੰਘਰਸ਼ ਨੂੰ ਹੋਰ ਵਿਆਪਕ ਬਣਾਇਆ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e