ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
Saturday, Aug 15, 2026 - 05:09 PM (IST)
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਅੱਜ ਦਾ ਪ੍ਰੋਗਰਾਮ ਸਫ਼ਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਰਾਸਤਾ ਬੰਦ ਨਹੀਂ ਕਰਦੇ ਜਦਿਕ ਪ੍ਰਸ਼ਾਸਨ ਖੁਦ ਹੀ ਰਸਤੇ ਬੰਦ ਕਰਦਾ ਹੈ। ਇਸ ਮੌਕੇ ਮੋਰਚੇ ਦੇ ਆਗੂਆਂ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਸਮਾਜਿਕ, ਧਾਰਮਿਕ ਅਤੇ ਵਾਪਰ ਜਥੇਬੰਦੀਆਂ ਨੂੰ ਅਪੀਲ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਹਿਯੋਗ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
ਇਥੇ ਇਹ ਵੀ ਦੱਸਣਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਜਾਣਕਾਰੀ ਅਨੁਸਾਰ ਕਈ ਸਿੱਖ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ, ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਜ਼ਖਮੀ ਹਾਲਾਤ ਵਿਚ ਨਜ਼ਰ ਆ ਰਹੇ ਸਨ।
ਇਹ ਵੀ ਪੜ੍ਹੋ : ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
