ਪੰਜਾਬ ਬੰਦ : ਬਠਿੰਡਾ 'ਚ ਬੱਸਾਂ ਬੰਦ, ਬਜ਼ਾਰਾਂ ਦੇ ਸ਼ਟਰ ਡਾਊਨ ਅਤੇ ਆਵਾਜਾਈ ਠੱਪ, ਤਸਵੀਰਾਂ 'ਚ ਦੇਖੋ ਤਾਜ਼ਾ ਹਾਲਾਤ

Friday, Aug 21, 2026 - 11:01 AM (IST)

ਪੰਜਾਬ ਬੰਦ : ਬਠਿੰਡਾ 'ਚ ਬੱਸਾਂ ਬੰਦ, ਬਜ਼ਾਰਾਂ ਦੇ ਸ਼ਟਰ ਡਾਊਨ ਅਤੇ ਆਵਾਜਾਈ ਠੱਪ, ਤਸਵੀਰਾਂ 'ਚ ਦੇਖੋ ਤਾਜ਼ਾ ਹਾਲਾਤ

ਬਠਿੰਡਾ (ਵਿਜੈ ਵਰਮਾ) : ਕੌਮੀ ਇਨਸਾਫ਼ ਮੋਰਚੇ ਵੱਲੋਂ ਸਿੱਖ ਜੱਥੇਬੰਦੀਆਂ ਅਤੇ ਕਿਸਾਨ ਜੱਥੇਬੰਦੀਆਂ ਦੇ ਸਹਿਯੋਗ ਨਾਲ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਅੱਜ ਸੂਬੇ ਭਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦਾ ਅਸਰ ਸੜਕਾਂ ਤੋਂ ਲੈ ਕੇ ਬਜ਼ਾਰਾਂ ਅਤੇ ਵਿੱਦਿਅਕ ਅਦਾਰਿਆਂ ਤੱਕ ਸਾਫ਼ ਦਿਖਾਈ ਦੇ ਰਿਹਾ ਹੈ। ਕਈ ਥਾਵਾਂ ’ਤੇ ਦੁਕਾਨਾਂ ਦੇ ਸ਼ਟਰ ਬੰਦ ਹਨ ਅਤੇ ਆਮ ਦਿਨਾਂ ਦੇ ਮੁਕਾਬਲੇ ਸੜਕਾਂ ’ਤੇ ਆਵਾਜਾਈ ਬਹੁਤ ਘੱਟ ਦਿਖਾਈ ਦੇ ਰਹੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਬੱਸ ਅੱਡਿਆਂ ’ਤੇ ਬੱਸਾਂ ਦੀ ਆਵਾਜਾਈ ਠੱਪ ਹੈ ਅਤੇ ਸੜਕੀ ਜਨਤਕ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਬੱਸ ਅੱਡਿਆਂ ’ਤੇ ਸਵਾਰੀਆਂ ਦੀ ਭੀੜ ਦੀ ਥਾਂ ਸੁੰਨਸਾਨ ਮਾਹੌਲ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ : ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ... (ਤਸਵੀਰਾਂ)

PunjabKesari

ਕਈ ਰੂਟਾਂ ’ਤੇ ਬੱਸ ਸੇਵਾ ਬੰਦ ਰਹਿਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਜ਼ਾਰਾਂ 'ਚ ਵੀ ਬੰਦ ਦਾ ਵੱਡਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਵਪਾਰਕ ਅਦਾਰਿਆਂ ਅਤੇ ਦੁਕਾਨਾਂ ਦੇ ਸ਼ਟਰ ਬੰਦ ਹੋਣ ਕਾਰਨ ਮੁੱਖ ਬਾਜ਼ਾਰਾਂ 'ਚ ਕਾਰੋਬਾਰੀ ਗਤੀਵਿਧੀਆਂ ਲਗਭਗ ਠੱਪ ਹਨ। ਸੜਕਾਂ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਰੌਣਕ ਹੈ। ਬੰਦ ਦੇ ਮੱਦੇਨਜ਼ਰ ਕਈ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਆਵਾਜਾਈ ਵੀ ਨਹੀਂ ਹੋ ਰਹੀ। ਹਾਲਾਂਕਿ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਅਦਾਰਿਆਂ ਨੂੰ ਖੋਲ੍ਹਣ ਦੀ ਗੱਲ ਕਹੀ ਗਈ ਹੈ, ਜਿਸ ਕਾਰਨ ਇਨ੍ਹਾਂ ਥਾਵਾਂ ’ਤੇ ਆਮ ਸਰਕਾਰੀ ਕੰਮਕਾਜ ਜਾਰੀ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ! ਤਸਵੀਰਾਂ 'ਚ ਦੇਖੋ ਮੌਕੇ ਦੇ ਹਾਲਾਤ

PunjabKesari

ਰੇਲ ਸੇਵਾ ਅਜੇ ਚੱਲ ਰਹੀ

ਪੰਜਾਬ ਬੰਦ ਦੇ ਬਾਵਜੂਦ ਰੇਲ ਆਵਾਜਾਈ ਅਜੇ ਤੱਕ ਜਾਰੀ ਹੈ। ਰੇਲਗੱਡੀਆਂ ਦੀ ਆਵਾਜਾਈ ’ਤੇ ਫਿਲਹਾਲ ਵੱਡਾ ਅਸਰ ਦਿਖਾਈ ਨਹੀਂ ਦੇ ਰਿਹਾ। ਇਸ ਕਾਰਨ ਸੜਕੀ ਆਵਾਜਾਈ ਬੰਦ ਹੋਣ ਦੇ ਬਾਵਜੂਦ ਰੇਲ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਲਈ ਇੱਕ ਵਿਕਲਪ ਮੌਜੂਦ ਹੈ।

PunjabKesari

ਪੁਲਸ ਪੂਰੀ ਤਰ੍ਹਾਂ ਮੁਸਤੈਦ

ਬੰਦ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਚੌਂਕਾਂ, ਸੰਵੇਦਨਸ਼ੀਲ ਥਾਵਾਂ ਅਤੇ ਆਵਾਜਾਈ ਵਾਲੇ ਮਾਰਗਾਂ ’ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਕਈ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਲਗਾਤਾਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਬੰਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਫਿਲਹਾਲ ਬੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ ਪਰ ਸੁਰੱਖਿਆ ਏਜੰਸੀਆਂ ਵੱਲੋਂ ਹਾਲਾਤ ਨੂੰ ਕਾਬੂ 'ਚ ਰੱਖਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ।  ਕੁੱਲ ਮਿਲਾ ਕੇ ਪੰਜਾਬ ਬੰਦ ਦਾ ਸੂਬੇ 'ਚ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ, ਬਾਜ਼ਾਰ ਬੰਦ, ਬੱਸ ਸੇਵਾ ਅਤੇ ਸੜਕੀ ਆਵਾਜਾਈ ਠੱਪ, ਸਕੂਲ ਬੰਦ ਹਨ, ਜਦੋਂ ਕਿ ਰੇਲ ਸੇਵਾ ਜਾਰੀ ਹੈ ਅਤੇ ਸਰਕਾਰੀ ਅਦਾਰਿਆਂ ਦੇ ਕੰਮਕਾਜ ਨੂੰ ਚਲਾਉਣ ਦੀ ਤਿਆਰੀ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News