ਕੇਂਦਰ ਦੀਆਂ ਨੀਤੀਆਂ ਖਿਲਾਫ ''ਪੰਜਾਬ ਬੰਦ'' ਅੱਜ , ਪੁਲਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ

01/25/2020 8:48:56 AM

ਬਠਿੰਡਾ (ਪਰਮਿੰਦਰ) : 'ਨਾਗਰਿਕਤਾ ਸੋਧ ਐਕਟ' ਅਤੇ ਕੇਂਦਰ ਸਰਕਾਰ ਦੇ ਹਿੰਦੂ ਰਾਸ਼ਟਰ ਏਜੰਡੇ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖਾਲਸਾ ਵਲੋਂ 25 ਜਨਵਰੀ ਮਤਲਬ ਕਿ ਅੱਜ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਹੈ, ਇਸ ਦੇ ਮੱਦੇਨਜ਼ਰ ਸਾਰੇ ਜ਼ਿਲਿਆਂ 'ਚ ਪੁਲਸ ਪ੍ਰਸ਼ਾਸਨ ਮੁਸਤੈਦ ਹੋ ਗਿਆ ਹੈ। ਦਲ ਖਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਪੰਜਾਬ ਦੇ ਮੁਸਲਮਾਨਾਂ, ਈਸਾਈਆਂ, ਹਿੰਦੂਆਂ, ਦਲਿਤਾਂ ਅਤੇ ਸਿੱਖਾਂ 25 ਜਨਵਰੀ ਨੂੰ ਵਿੱਦਿਅਕ, ਵਪਾਰਕ, ਬੈਂਕਾਂ ਅਤੇ ਪੈਟਰੋਲ ਪੰਪਾਂ ਆਦਿ ਨੂੰ ਬੰਦ ਕਰਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਉਕਤ ਬੰਦ ਬਿਲਕੁਲ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ ਅਤੇ ਰੇਲ ਆਵਾਜਾਈ, ਹਸਪਤਾਲ, ਦਵਾਈਆਂ ਅਤੇ ਡਾਕਟਰੀ ਸਹੂਲਤਾਂ ਵਾਲੇ ਅਦਾਰੇ ਬੰਦ ਤੋਂ ਬਾਹਰ ਰਹਿਣਗੇ। ਦੱਸ ਦੇਈਏ ਕਿ ਬਠਿੰਡਾ 'ਚ ਸ਼ਿਵ ਸੈਨਾ ਹਿੰਦ ਵਲੋਂ ਉਕਤ ਬੰਦ ਦਾ ਵਿਰੋਧ ਕੀਤਾ ਗਿਆ ਸੀ, ਜਿਸ ਨੂੰ ਦੇਖਦੇ ਹੋਏ ਪੁਲਸ ਅਧਿਕਾਰੀਆਂ ਨੇ ਸ਼ਿਵ ਸੈਨਾ ਅਤੇ ਹੋਰ ਹਿੰਦੂ ਸੰਗਠਨਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬੰਦ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।

Babita

This news is Content Editor Babita