30 ਅਪ੍ਰੈਲ ਨੂੰ ਪੰਜਾਬ ਬੰਦ ਦੀ ਕਾਲ, ਜਾਣੋ ਕੀ ਹੈ ਅਸਲ ਸੱਚਾਈ
Tuesday, Apr 29, 2025 - 05:36 PM (IST)

ਚੰਡੀਗੜ੍ਹ : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ 30 ਅਪ੍ਰੈਲ ਨੂੰ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ ਪੋਸਟਰ ਵਾਇਰਲ ਹੋ ਰਿਹਾ ਹੈ। ਜਿਸ ਵਿਚ ਸਾਰੇ ਧਾਰਮਿਕ, ਵਪਾਰਕ ਸੰਗਠਨਾਂ ਦੇ ਨਾਮ ਹੇਠ 30 ਅਪ੍ਰੈਲ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਕਥਿਤ ਪੋਸਟਰ ਵਿਚ ਪੰਜਾਬ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ, ਦੁਕਾਨਾਂ, ਫੈਕਟਰੀਆਂ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਸੰਸਥਾਵਾਂ, ਪ੍ਰਾਈਵੇਟ ਟ੍ਰਾਂਸਪੋਰਟਰਾਂ ਨੂੰ 30 ਅਪ੍ਰੈਲ ਦਿਨ ਬੁੱਧਵਾਰ ਨੂੰ ਬੰਦ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਥੇ ਅਸੀਂ ਤੁਹਾਨੂੰ ਇਹ ਸਪੱਸ਼ਟ ਕਰ ਦਈਏ ਕਿ ਫਿਲਹਾਲ ਕਿਸੇ ਵੀ ਧਾਰਮਿਕ, ਸਮਾਜਿਕ ਜਾਂ ਰਾਜਸੀ ਸੰਗਠਨ ਵੱਲੋਂ 30 ਅਪ੍ਰੈਲ ਨੂੰ ਪੰਜਾਬ ਬੰਦ ਦੀ ਕਾਲ ਨਹੀਂ ਦਿੱਤੀ ਗਈ ਹੈ। ਇਸ ਪੋਸਟਰ ਦੇ ਵਾਇਰਲ ਹੋਣ ਤੋਂ ਬਾਅਦ ਲੋਕ ਲਗਾਤਾਰ ਇਸ ਭੰਬਲਭੂਸੇ ਵਿਚ ਹਨ ਕਿ ਸ਼ਾਇਦ 30 ਅਪ੍ਰੈਲ ਨੂੰ ਪੰਜਾਬ ਬੰਦ ਹੈ ਪਰ ਇਸ ਕਥਿਤ ਪੋਸਟਰ ਵਿਚ ਨਾ ਤਾਂ ਕਿਸੇ ਜਥੇਬੰਦੀ ਦਾ ਨਾਮ ਹੈ ਅਤੇ ਨਾ ਹੀ ਕੋਈ ਸੰਪਰਕ ਨੰਬਰ ਹੈ, ਲਿਹਾਜ਼ਾ 30 ਅਪ੍ਰੈਲ ਨੂੰ ਪੰਜਾਬ ਪੂਰੀ ਤਰ੍ਹਾਂ ਖੁੱਲ੍ਹਾ ਰਹੇਗਾ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e