'ਪੰਜਾਬ ਬੰਦ' ਦੀ ਕਾਲ ਦੌਰਾਨ ਤੁਹਾਡੇ ਮਤਲਬ ਦੀ ਹੈ ਇਹ ਖ਼ਬਰ, ਸਿਰਫ ਇਨ੍ਹਾਂ ਸੇਵਾਵਾਂ ਨੂੰ ਮਿਲੇਗੀ ਛੋਟ
Wednesday, Aug 09, 2023 - 10:41 AM (IST)
ਚੰਡੀਗੜ੍ਹ : ਮਣੀਪੁਰ ਹਿੰਸਾ ਦੇ ਵਿਰੋਧ 'ਚ ਵੱਖ-ਵੱਖ ਸਿਆਸੀ ਅਤੇ ਸਮਾਜਿਕ ਸੰਗਠਨਾਂ ਵੱਲੋਂ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਸਰਕਾਰੀ ਦਫ਼ਤਰ ਰੂਟੀਨ 'ਚ ਖੁੱਲ੍ਹੇ ਰਹਿਣਗੇ ਅਤੇ ਲੋਕ ਆਪਣਾ ਕੰਮਕਾਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ 'ਤੇ ਕੇਂਦਰ ਦਾ ਐਕਸ਼ਨ, ਕੇਂਦਰੀ ਟੀਮ 3 ਦਿਨਾਂ ਦੌਰੇ ਦੌਰਾਨ ਲਵੇਗੀ ਸਾਰਾ ਜਾਇਜ਼ਾ
ਉੱਥੇ ਹੀ ਕੁੱਝ ਨਿੱਜੀ ਸਕੂਲਾਂ ਵੱਲੋਂ ਬੰਦ ਨੂੰ ਲੈ ਕੇ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਰਹੀ ਹੈ। ਪੰਜਾਬ ਬੰਦ ਦੀ ਇਸ ਕਾਲ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ। ਸਵੇਰੇ 10 ਵਜੇ ਤੋਂ ਹਾਈਵੇ 'ਤੇ ਧਰਨੇ ਸ਼ੁਰੂ ਕੀਤੇ ਜਾਣਗੇ।
ਇਹ ਵੀ ਪੜ੍ਹੋ : PSEB ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆਵਾਂ ਬਾਰੇ ਲਿਆ ਗਿਆ ਇਹ ਫ਼ੈਸਲਾ
ਜਾਣੋ ਕੀ ਰਹੇਗਾ ਖੁੱਲ੍ਹਾ
ਬੰਦ ਦੀ ਕਾਲ ਦੌਰਾਨ ਸੰਗਠਨਾਂ ਵੱਲੋਂ ਹਾਈਵੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਜ਼ਰੂਰੀ ਸੇਵਾਵਾਂ ਜਿਵੇਂ ਕਿ ਦਵਾਈਆਂ ਦੀਆਂ ਦੁਕਾਨਾਂ, ਫ਼ੌਜ ਦੇ ਵਾਹਨਾਂ ਅਤੇ ਐਂਬੂਲੈਂਸਾਂ ਨੂੰ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਸਰਕਾਰੀ ਬੱਸਾਂ ਵੀ ਰੂਟੀਨ ਦੀ ਤਰ੍ਹਾਂ ਚੱਲਣਗੀਆਂ ਪਰ ਰੋਡਵੇਜ਼ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਕੇ 'ਤੇ ਅਗਲਾ ਫ਼ੈਸਲਾ ਲਿਆ ਜਵੇਗਾ। ਜੇਕਰ ਸਵਾਰੀਆਂ ਨਾ ਪੁੱਜੀਆਂ ਤਾਂ ਬੱਸਾਂ ਚਲਾਉਣ ਦਾ ਫ਼ੈਸਲਾ ਮੁਲਤਵੀ ਕੀਤਾ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ