ਪੰਜਾਬ ਬੰਦ ਦੌਰਾਨ ਫਰੀਦਕੋਟ ''ਚ ਪੈ ਗਿਆ ਰੌਲਾ, ਸਿੱਖਿਆ ਦਫ਼ਤਰ ''ਚ ਪਹੁੰਚੇ ਕਿਸਾਨਾਂ ਦੀ ਹੋ ਗਈ ਤਕਰਾਰ
Monday, Dec 30, 2024 - 01:19 PM (IST)
ਫਰੀਦਕੋਟ (ਜਗਤਾਰ) : ਅੱਜ ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੌਰਾਨ ਕਿਸਾਨ ਜਥੇਬੰਦੀ ਵੱਲੋਂ ਬਾਜ਼ਾਰ ਬੰਦ ਕਰਵਾਉਣ ਮੌਕੇ ਦੁਕਾਨਾਂ ਅਤੇ ਬੈਂਕਾਂ ਤੋਂ ਇਲਾਵਾ ਸਰਕਾਰੀ ਅਦਾਰੇ ਵੀ ਬੰਦ ਕਰਵਾਏ ਜਾ ਰਹੇ ਹਨ। ਇਸ ਦੌਰਾਨ ਪ੍ਰਾਇਮਰੀ ਬਲਾਕ ਸਿੱਖਿਆ ਅਫਸਰ ਦੇ ਦਫ਼ਤਰ ਪੁੱਜੇ ਕਿਸਾਨਾਂ ਵੱਲੋਂ ਜਦੋਂ ਦਫ਼ਤਰ ਬੰਦ ਕਰਨ ਲਈ ਕਿਹਾ ਗਿਆ ਤਾਂ ਬਲਾਕ ਅਫਸਰ ਅਤੇ ਕਿਸਾਨਾਂ ਵਿਚਕਾਰ ਤਕਰਾਰ ਹੋ ਗਈ ਜੋ ਗਾਲੀ-ਗਲੋਚ ਤੱਕ ਪੁੱਜ ਗਈ। ਇਸ ਦੌਰਾਨ ਕਿਸਾਨਾਂ ਨੇ ਦੋਸ਼ ਲਗਾਏ ਕਿ ਉਨ੍ਹਾਂ ਵੱਲੋਂ ਜਦੋਂ ਸਿੱਖਿਆ ਦਫ਼ਤਰ ਬੰਦ ਕਰਨ ਲਈ ਕਿਹਾ ਗਿਆ ਤਾਂ ਪ੍ਰਾਇਮਰੀ ਬਲਾਕ ਸਿੱਖਿਆ ਅਫਸਰ ਵੱਲੋਂ ਉਨ੍ਹਾਂ ਨਾਲ ਗਾਲੀ-ਗਲੋਚ ਕੀਤੀ ਅਤੇ ਕਿਸਾਨਾਂ ਬਾਰੇ ਅਪਸ਼ਬਦ ਕਹੇ।
ਇਹ ਵੀ ਪੜ੍ਹੋ : ਪਟਿਆਲਾ 'ਚ ਮਾਹੌਲ ਤਣਾਅਪੂਰਨ, ਠੇਕੇ ਅਤੇ ਪੈਟਰੋਲ ਪੰਪਾਂ ਗਰਮਾਇਆ ਮਾਹੌਲ
ਇਸ ਸਬੰਧੀ ਉਨ੍ਹਾਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਦੀ ਗੱਲ ਵੀ ਆਖੀ ਗਈ ਹੈ ਪਰ ਦੂਜੇ ਪਾਸੇ ਪ੍ਰਾਇਮਰੀ ਬਲਾਕ ਸਿੱਖਿਆ ਅਫ਼ਸਰ ਵੱਲੋਂ ਦੋਸ਼ ਲਗਾਏ ਗਏ ਕਿ ਕਿਸਾਨਾਂ ਵੱਲੋਂ ਗੁੰਡਾਗਰਦੀ ਕਰਦੇ ਹੋਏ ਉਸਦੇ ਦਫ਼ਤਰ ਦੇ ਦਰਵਾਜ਼ੇ ਭੰਨੇ ਗਏ ਅਤੇ ਉਸ ਨਾਲ ਗਲਤ ਵਿਵਹਾਰ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇਲਜ਼ਾਮ ਲਗਾਏ ਕਿ ਕੁੱਝ ਕਿਸਾਨਾਂ ਵੱਲੋਂ ਸ਼ਰਾਬ ਵੀ ਪੀਤੀ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਪਟਿਆਲਾ 'ਚ ਪੈ ਗਿਆ ਰੌਲਾ, ਤਣਾਅਪੂਰਨ ਹੋਇਆ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e