ਪੰਜਾਬ ਬੰਦ ਨੂੰ ਲੈ ਕੇ ਕਿਸਾਨ ਆਗੂ ਸਰਵਣ ਪੰਧੇਰ ਦਾ ਵੱਡਾ ਬਿਆਨ
Monday, Dec 30, 2024 - 04:56 PM (IST)
ਅੰਮ੍ਰਿਤਸਰ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ਨੂੰ ਸਫਲ ਕਰਾਰ ਦਿੱਤਾ ਹੈ। ਇਸ ਸੰਬੰਧੀ ਲਾਈੲ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਧੇਰ ਨੇ ਕਿਹਾ ਕਿ ਪੰਜਾਬ ਬੰਦ ਦਾ ਸਮਰਥਣ ਦੇਣ ਲਈ ਉਹ ਪੰਜਾਬ ਵਾਸੀਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਕਿਤਿਓਂ ਵੀ ਕੋਈ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ। ਕਿਤੇ ਵੀ ਕੋਈ ਦੁਕਾਨ ਜ਼ਬਰਦਸਤੀ ਬੰਦ ਕਰਵਾਉਣ ਦੀ ਲੋੜ ਨਹੀਂ ਪਈ ਹੈ। ਲਿਹਾਜ਼ਾ ਉਹ ਪੰਜਾਬੀਆਂ ਨੂੰ ਸਿੱਜਦਾ ਕਰਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ ਵਿਚ ਵੱਧਣਗੀਆਂ ਛੁੱਟੀਆਂ! ਲਿਆ ਜਾ ਸਕਦੈ ਵੱਡਾ ਫ਼ੈਸਲਾ
ਪੰਧੇਰ ਨੇ ਕਿਹਾ ਕਿ ਜਦੋਂ ਉਹ ਸਾਢੇ ਛੇ ਵਜੇ ਨਿਕਲੇ ਤਾਂ ਉਸ ਵੇਲੇ 90 ਫੀਸਦੀ ਟਰੈਫਿਕ ਨਹੀਂ ਸੀ। ਜਿਵੇਂ ਜਿਵੇਂ ਸਮਾਂ ਬੀਤਦਾ ਗਿਆ ਤਾਂ ਟਰੈਫਿਕ ਘੱਟ ਹੁੰਦੀ ਰਹੀ। ਪੰਧੇਰ ਨੇ ਦਾਅਵਾ ਕੀਤਾ ਕਿ 99 ਫੀਸਦੀ ਪੰਜਾਬ ਬੰਦ ਦਾ ਸਹਿਯੋਗ ਮਿਲਿਆ ਹੈ। ਅਸੀਂ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਜਾਰੀ ਰੱਖੀਆਂ।
ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਪਟਿਆਲਾ 'ਚ ਪੈ ਗਿਆ ਰੌਲਾ, ਤਣਾਅਪੂਰਨ ਹੋਇਆ ਮਾਹੌਲ
ਕਿਸਾਨ ਪੰਜਾਬ ਬੰਦ ਨੂੰ ਸਫਲ ਬਨਾਉਣ ਲਈ ਪੰਜਾਬ ਦੇ ਵਪਾਰ ਮੰਡਲ, ਦੁਕਾਨਦਾਰਾਂ, ਆੜ੍ਹਤੀਆਂ ਦਾ, ਸਾਬਕਾ ਫੌਜੀਆਂ ਦਾ, ਸੂਬੇ ਦੀਆਂ ਸਾਰੀਆਂ ਯੂਨੀਅਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਬੰਦ ਦੌਰਾਨ ਪੈਟਰੋਲ ਪੰਪ, ਦਾਣਾ ਮੰਡੀਆਂ, ਸਬਜੀ ਮੰਡੀਆਂ ਤਕ ਬੰਦ ਰਹੀਆਂ। ਕਿਸਾਨਾਂ ਦਾ ਸਮਰਥਨ ਦੇਣ ਲਈ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ।
ਇਹ ਵੀ ਪੜ੍ਹੋ : ਪਟਿਆਲਾ 'ਚ ਮਾਹੌਲ ਤਣਾਅਪੂਰਨ, ਠੇਕੇ ਅਤੇ ਪੈਟਰੋਲ ਪੰਪਾਂ ਗਰਮਾਇਆ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e