ਪੰਜਾਬ ਬੰਦ ਦੀ ਕਾਲ ਮੌਕੇ ਗੁਰਦਾਸਪੁਰ 'ਚ ਮਿਲਿਆ ਭਰਵਾਂ ਹੁੰਗਾਰਾ, ਵਿਦਿਅਕ ਅਦਾਰੇ, ਬਾਜ਼ਾਰ ਤੇ ਟਰਾਂਸਪੋਰਟੇਸ਼ਨ ਬੰਦ
Friday, Aug 21, 2026 - 10:38 AM (IST)
ਗੁਰਦਾਸਪੁਰ(ਹਰਮਨ)- ਦਹਾਕਿਆਂ ਤੋਂ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਗੁਰਦਾਸਪੁਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ
ਗੁਰਦਾਸਪੁਰ ਵਿੱਚ ਵਪਾਰ ਮੰਡਲ ਵੱਲੋਂ ਪਹਿਲਾਂ ਹੀ ਦੁਕਾਨਦਾਰਾਂ ਨੂੰ ਦੁਪਹਿਰ 2 ਵਜੇ ਤੱਕ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰ ਬੰਦ ਰਹੇ। ਇਸ ਤੋਂ ਇਲਾਵਾ ਵਿਦਿਅਕ ਅਦਾਰੇ ਵੀ ਪੂਰੀ ਤਰ੍ਹਾਂ ਬੰਦ ਰਹੇ, ਜਦਕਿ ਬੱਸਾਂ ਸਮੇਤ ਟਰਾਂਸਪੋਰਟੇਸ਼ਨ ਵੀ ਬੰਦ ਰਹੀ।
ਇਹ ਵੀ ਪੜ੍ਹੋ- ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ ਰੱਖ'ਤੀ ਇਹ ਮੰਗ
ਹਾਲਾਂਕਿ ਕੁਝ ਜ਼ਰੂਰੀ ਕੰਮਾਂ ਅਤੇ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਸੀ। ਕੁੱਲ ਮਿਲਾ ਕੇ ਗੁਰਦਾਸਪੁਰ ਵਿੱਚ ਬੰਦ ਦੌਰਾਨ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ। ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਸਨ।
ਇਹ ਵੀ ਪੜ੍ਹੋ- ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
