ਸ਼ੁੱਕਰਵਾਰ ਨੂੰ ਪੰਜਾਬ ਬੰਦ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੀ ਕੀਤੀ ਹਮਾਇਤ
Tuesday, Aug 18, 2026 - 08:00 PM (IST)
ਚੰਡੀਗੜ੍ਹ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ ਕੀਤੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਸਰਹੱਦ ’ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੇ ਇਸ ਬੰਦ ਦੀ ਕਾਲ ਦਿੱਤੀ ਹੋਈ ਹੈ। ਇਹ ਸੱਦਾ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਉੱਤੇ ਤਸ਼ੱਦਦ ਕਰਨ ਤੇ ਆਗੂਆਂ ਉੱਤੇ ਪਰਚੇ ਦਰਜ ਕਰਨ ਖ਼ਿਲਾਫ਼ ਦਿੱਤੀ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਸਾਡੇ ਸਿੰਘਾਂ ਨੂੰ ਰਿਹਾਅ ਕਰਨ ਤੋਂ ਹੀ ਇਨਕਾਰੀ ਨਹੀਂ ਹੈ, ਸਗੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਦੀ ਆਵਾਜ਼ ਨੂੰ ਤਸ਼ੱਦਦ ਤੇ ਪਰਚਿਆਂ ਨਾਲ ਦਬਾਅ ਰਹੀ ਹੈ। ਇਸ ਲਈ ਪੰਜਾਬ ਦੇ ਇਨਸਾਫ਼ਲਪਸੰਦ ਲੋਕਾਂ ਨੂੰ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ 21 ਅਗਸਤ ਨੂੰ ਮੁਕੰਮਲ ਬੰਦ ਰੱਖਣ ’ਚ ਸਹਿਯੋਗ ਕਰਨਾ ਚਾਹੀਦਾ ਹੈ।
