ਪੰਜਾਬ ਬੰਦ: ਖੰਨਾ ''ਚ ਸਫ਼ਾਈ ਸੇਵਕਾਂ ਨੇ ਬੰਦ ਕਰਵਾਏ ਬਾਜ਼ਾਰ!

Thursday, Jul 30, 2026 - 12:20 PM (IST)

ਪੰਜਾਬ ਬੰਦ: ਖੰਨਾ ''ਚ ਸਫ਼ਾਈ ਸੇਵਕਾਂ ਨੇ ਬੰਦ ਕਰਵਾਏ ਬਾਜ਼ਾਰ!

ਖੰਨਾ (ਵਿਪਨ): ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਖੰਨਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਖੰਨਾ ਬੰਦ ਨੂੰ ਸਫਲ ਬਣਾਉਣ ਲਈ ਸਫਾਈ ਸੇਵਕਾਂ ਨੇ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਅਤੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਦੁਕਾਨਦਾਰਾਂ ਤੋਂ ਸਮਰਥਨ ਦੀ ਅਪੀਲ ਕੀਤੀ। ਇਸ ਦੌਰਾਨ ਕਈ ਥਾਵਾਂ 'ਤੇ ਬਾਜ਼ਾਰ ਵੀ ਬੰਦ ਰਹੇ।

ਰੋਸ ਮਾਰਚ ਦੌਰਾਨ ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਰਨਾਲਾ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਹੈ।

ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਲਾਠੀਚਾਰਜ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ ਅਤੇ ਪੀੜਤ ਸਫਾਈ ਸੇਵਕਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।


author

Anmol Tagra

Content Editor

Related News