ਝੋਟਾ ਕਤਲ ਮਾਮਲੇ ''ਚ ਪੰਜਾਬ ਬੰਦ: ਅੰਮ੍ਰਿਤਸਰ ''ਚ ਭੰਡਾਰੀ ਪੁਲ ''ਤੇ 1500 ਪੁਲਸ ਮੁਲਾਜ਼ਮ ਤਾਇਨਾਤ
Thursday, Oct 15, 2026 - 11:11 AM (IST)
ਅੰਮ੍ਰਿਤਸਰ- ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬੰਦ ਦੌਰਾਨ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਵੱਡੀ ਗਿਣਤੀ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਤਾਇਨਾਤ ਦਿਖਾਈ ਦਿੱਤੇ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਸ ਕਮਿਸ਼ਨਰ ਖੁਦ ਮੌਕੇ 'ਤੇ ਪਹੁੰਚੇ। ਇਸ ਮੌਕੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ 1500 ਤੋਂ ਵੱਧ ਪੁਲਸ ਮੁਲਾਜ਼ਮ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਹੁੱਲੜਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਜਥੇਬੰਦੀ ਨੇ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਸ਼ਾਂਤੀਪੂਰਵਕ ਤਰੀਕੇ ਨਾਲ ਕਰ ਸਕਦੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
