ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

Thursday, Oct 15, 2026 - 07:50 AM (IST)

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਮਾਨਸਾ (ਸੰਦੀਪ ਮਿੱਤਲ) - ਨਸ਼ਾ ਰੋਕੂ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਅੱਜ ਪੂਰਾ ਪੰਜਾਬ ਬੰਦ ਰਹੇਗਾ। ਝੋਟਾ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਸਕੂਲ, ਕਾਲਜ, ਦਫ਼ਤਰ, ਬਾਜ਼ਾਰ, ਦੁਕਾਨਾਂ ਆਦਿ ਕੁਝ ਬੰਦ ਰਹੇਗਾ। ਜੇਕਰ ਤੁਸੀਂ ਇਸ ਦੌਰਾਨ ਬਾਹਰ ਨਿਕਲਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਵੋ। 

ਇਹ ਵੀ ਪੜ੍ਹੋ : Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ

ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਸਮੇਤ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਨੂੰ ਚਾਲੂ ਰੱਖਿਆ ਜਾਵੇਗਾ, ਤਾਂ ਜੋ ਆਮ ਲੋਕਾਂ ਅਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸੰਘਰਸ਼ ਕਮੇਟੀ ਵੱਲੋਂ ਇਹ ਬੰਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ ਦੀ ਮੰਗ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਰੋਸ ਪ੍ਰਗਟਾਉਣ ਲਈ ਕੀਤਾ ਜਾ ਰਿਹਾ ਹੈ। ਕਮੇਟੀ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਅਸਤੀਫੇ ਦੀ ਮੰਗ ਵੀ ਉਠਾਈ ਹੈ। ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ : Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ

ਇਸ ਦੌਰਾਨ ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਫੌਜੀ ਭੀਮ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤਕ ਸੀਮਤ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ’ਚੋਂ ਨਸ਼ਿਆਂ ਦਾ ਖਾਤਮਾ ਕਰਨ ਨਾਲ ਵੀ ਜੁੜੀ ਹੋਈ ਹੈ। ਭੀਮ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਿਹਾ ਸੀ ਅਤੇ ਉਸ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣਾ ਸੀ।

ਇਹ ਵੀ ਪੜ੍ਹੋ : ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਅਤੇ ਇਸ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਜਦੋਂ ਤਕ ਉਹ ਜਿਉਂਦੇ ਹਨ, ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ’ਚ ਸਾਥ ਦੇਣ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ। ਸੰਘਰਸ਼ ਕਮੇਟੀ ਵੱਲੋਂ ਲੋਕਾਂ ਨੂੰ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਦਾ ਧਿਆਨ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News