ਪੰਜਾਬ ਬੰਦ ਦਾ ਨਕੋਦਰ 'ਚ ਦਿਸਿਆ ਅਸਰ, ਬਾਜ਼ਾਰ ਬੰਦ, ਸੜਕਾਂ 'ਤੇ ਛਾਇਆ ਸੰਨਾਟਾ
Monday, Dec 30, 2024 - 12:10 PM (IST)
ਨਕੋਦਰ (ਪਾਲੀ)- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦੌਰਾਨ ਨਕੋਦਰ ਸ਼ਹਿਰਾਂ ਅਤੇ ਆਸ-ਪਾਸ ਦੇ ਇਲਾਕੇ ਅੰਦਰ ਇਸ ਬੰਦ ਦਾ ਮੁਕੰਮਲ ਤੌਰ ’ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਸ਼ਹਿਰਾਂ ’ਚ ਸਮੁੱਚੇ ਬਾਜ਼ਾਰ ਅਤੇ ਹੋਰ ਕਾਰੋਬਾਰ ਬੰਦ ਨਜ਼ਰ ਆਏ। ਇਸ ਤੋਂ ਇਲਾਵਾ ਨਕੋਦਰ-ਜਲੰਧਰ-ਮੋਗਾ-ਜਗਰਾਓਂ- ਲੁਧਿਆਣ ਹਾਈਵੇਅ ’ਤੇ ਵੀ ਸੰਨਾਟਾ ਛਾਇਟਾ ਹੋਇਆ ਹੈ। ਕਿਸਾਨਾਂ ਵੱਲੋਂ ਉੱਗੀ, ਮਹਿਤਪੁਰ, ਨੂਰਮਹਿਲ ਸਵੇਰੇ ਤੋਂ ਮੇਨ ਸੜਕ ਬੰਦ ਕਰ ਧਰਨਾ ਦਿੱਤਾ ਜਾ ਰਿਹਾ ਹੈ।
ਕਿਸਾਨ ਮਜ਼ਦੂਰ ਏਕਤਾ ਜਥੇਬੰਦੀ ਦੇ ਅਨੇਕਾਂ ਆਗੂਆਂ ਵੱਲੋਂ ਇਸ ਧਰਨੇ ਦੀ ਅਗਵਾਈ ਕਰਦੇ ਹੋਏ ਮੰਗ ਕੀਤੀ ਜਾ ਰਹੀ ਹੈ, ਕਿ ਕਿਸਾਨੀ ਮੰਗਾਂ ਮਨਵਾਉਂਣ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਉਣ ਲਈ ਕੇਂਦਰ ਸਰਕਾਰ ਤੁਰੰਤ ਕਿਸਾਨੀ ਮੰਗਾਂ ਮੰਨਣ ਦਾ ਐਲਾਨ ਕਰੇ।
ਇਨ੍ਹਾਂ ਕਿਸਾਨ ਆਗੂਆਂ ਵੱਲੋਂ ਦੱਸਿਆ ਗਿਆ ਕਿ ਸਵੇਰੇ 7 ਵਜੇ ਤੋਂ ਸ਼ੁਰੂ ਹੋਇਆ ਇਹ ਬੰਦ ਸ਼ਾਮ 4 ਵਜੇ ਤੱਕ ਜਾਰੀ ਰਹੇਗਾ ਪਰ ਐਮਰਜੇਂਸੀ ਸੇਵਾਵਾਂ ’ਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਜਿਹੜੇ ਲੋਕਾਂ ਨੂੰ ਐਮਰਜੇਂਸੀ ਕਿਧਰੇ ਜਾਣਾ ਪੈ ਰਿਹਾ ਹੈ, ਉਨ੍ਹਾਂ ਨੂੰ ਵੀ ਸਫ਼ਰ ਕਰਨ ਤੋਂ ਨਹੀਂ ਰੋਕਿਆ ਜਾ ਰਿਹਾ।
ਇਹ ਵੀ ਪੜ੍ਹੋ- ਭਾਜਪਾ ਨੂੰ ਫੰਡ ਦੇਣ ’ਚ ਚੋਣ ਟਰੱਸਟ, ਸੋਲਰ ਤੇ ਵੈਕਸੀਨ ਕੰਪਨੀਆਂ ਸਭ ਤੋਂ ਅੱਗੇ
ਇਹ ਵੀ ਪੜ੍ਹੋ- ਪੰਜਾਬ 'ਚ ਅਜੇ ਹੋਰ ਜ਼ੋਰ ਫੜੇਗੀ ਸੀਤ ਲਹਿਰ, ਮੌਸਮ ਵਿਭਾਗ ਨੇ 3 ਦਿਨਾਂ ਲਈ ਕਰ 'ਤੀ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e