ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

Friday, Aug 21, 2026 - 12:44 PM (IST)

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਧਰਮਕੋਟ ਅਗਸਤ (ਸਤੀਸ਼) : ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੇ ਚੱਲਦੇ ਧਰਮਕੋਟ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸ਼ਹਿਰੀ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਵਿਚ ਜਥੇਬੰਦੀ ਵੱਲੋਂ ਜਿੱਥੇ ਧਰਮਕੋਟ ਸ਼ਹਿਰ ਵਿਚ ਖੁੱਲੇ ਇਕ ਪ੍ਰਾਈਵੇਟ ਸਕੂਲ ਨੂੰ ਬੰਦ ਕਰਵਾਇਆ ਗਿਆ ਅਤੇ ਸਕੂਲ ਵਿਚ ਬੱਚਿਆਂ ਨੂੰ ਛੁੱਟੀ ਕਰਾਈ ਗਈ ਉੱਥੇ ਹੀ ਉਨ੍ਹਾਂ ਵੱਲੋਂ ਧਰਮਕੋਟ ਸ਼ਹਿਰ ਵਿਚ ਖੁੱਲ੍ਹੀਆਂ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਨੂੰ ਵੀ ਬੰਦ ਕਰਵਾਇਆ ਗਿਆ। ਇਸ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਅਤੇ ਹੋਰ ਜਥੇਬੰਦੀਆਂ ਵੱਲੋਂ ਧਰਮਕੋਟ ਸ਼ਹਿਰ ਵਿਚ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਬੰਦੀ ਸਿੰਘਾਂ ਨੂੰ ਛੇਤੀ ਤੋਂ ਛੇਤੀ ਰਿਹਾ ਕੀਤਾ ਜਾਵੇ। 

ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ ਕੰਬਿਆ

PunjabKesari

ਇਸ ਦੌਰਾਨ ਮੋਗਾ ਜਲੰਧਰ ਨੈਸ਼ਨਲ ਹਾਈਵੇ ਉੱਪਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਨੈਸ਼ਨਲ ਹਾਈਵੇ ਨੂੰ ਮੁਕੰਮਲ ਤੌਰ 'ਤੇ ਬੰਦ ਕੀਤਾ ਗਿਆ ਅਤੇ ਕੋਈ ਵੀ ਵਾਹਨ ਨਹੀਂ ਲੰਘਣ ਦਿੱਤਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਅਤੇ ਸਿੱਖ ਕੌਮ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡੇਰੇ ਦੇ ਸਾਧਾਂ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਨੂੰ ਸਰਕਾਰ ਵੱਲੋਂ ਪੈਰੋਲ ਕਿਉਂ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੌਮੀ ਇਨਸਾਫ ਮੋਰਚੇ ਦੀ ਮੰਗ ਨੂੰ ਪੂਰਾ ਕਰੇ ਅਤੇ ਬੰਦੀ ਸਿੰਘਾਂ ਨੂੰ ਜੋ ਪਿਛਲੇ ਕਈ ਕਈ ਸਾਲਾਂ ਤੋਂ ਜੇਲਾਂ ਵਿਚ ਬੰਦ ਹਨ, ਨੂੰ ਤੁਰੰਤ ਰਿਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬੰਦ ਦੇ ਤਹਿਤ ਸਮੁੱਚੇ ਪੰਜਾਬ ਅੰਦਰ ਇਸ ਬੰਦ ਦੀ ਕਾਲ ਨੂੰ ਪੰਜਾਬ ਵਾਸੀਆਂ ਵੱਲੋਂ ਭਾਰੀ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਮੰਗ ਨਾ ਮੰਨੀ ਤਾਂ ਸੰਘਰਸ਼ ਲਗਾਤਾਰ ਜਾਰੀ ਰਹੇਗਾ। 

ਇਹ ਵੀ ਪੜ੍ਹੋ : ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ ਦੇ ਚਰਚੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News