ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ

Wednesday, Jul 29, 2026 - 04:58 PM (IST)

ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ

ਗੁਰਦਾਸਪੁਰ (ਗੁਰਪ੍ਰੀਤ) : ਸਫਾਈ ਕਰਮਚਾਰੀਆਂ ਵਲੋਂ 30 ਜੁਲਾਈ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਵਪਾਰ ਮੰਡਲ ਗੁਰਦਾਸਪੁਰ ਨੇ ਵੀ ਹਿਮਾਇਤ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਹਨ ਅਤੇ ਇਨ੍ਹਾਂ ਮੰਗਾਂ ਦੇ ਚੱਲਦੇ ਅਤੇ ਸਫਾਈ ਸੇਵਕਾਂ ਉਪਰ ਹੋਏ ਲਾਠੀਚਾਰਜ ਦੇ ਵਿਰੋਧ ਵਿਚ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਸਫਾਈ ਕਰਮਚਾਰੀ ਯੂਨੀਅਨ ਵੱਲੋਂ ਸ਼ਹਿਰ ਦੇ ਸੀਵਰੇਜ ਬਲੋਕ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਸੀ ਪਰ ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ ਨੇ ਯੂਨੀਅਨ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਕਿ ਸੀਵਰੇਜ ਬਲੌਕ ਕਰਨ ਨਾਲ ਸ਼ਹਿਰ ਨਿਵਾਸੀਆਂ ਨੂੰ ਪਰੇਸ਼ਾਨੀ ਹੋਵੇਗੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਫੈਸਲਾ ਵਾਪਸ ਲੈ ਲਿਆ ਗਿਆ। 

ਇਹ ਵੀ ਪੜ੍ਹੋ : ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ ਦਾ ਕਹਿਣਾ ਹੈ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਸਰਕਾਰ ਨੂੰ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਵਲੋਂ 30 ਜੁਲਾਈ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਵਪਾਰ ਮੰਡਲ ਗੁਰਦਾਸਪੁਰ ਵੱਲੋਂ ਪੂਰੀ ਹਿਮਾਇਤ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News