ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ ਰਹੇ ਕੁਨੈਕਸ਼ਨ
Wednesday, Aug 19, 2026 - 11:21 AM (IST)
ਮੰਡੀ ਅਰਨੀਵਾਲਾ (ਸੁਖਦੀਪ) : ਬਿਜਲੀ ਦੇ ਬਿੱਲਾਂ ਦੀ ਅਦਾਇਗੀ ਨਾ ਕਰਨ ਵਾਲੇ ਖ਼ਪਤਕਾਰਾਂ ਖ਼ਿਲਾਫ਼ ਬਿਜਲੀ ਵਿਭਾਗ ਵੱਲੋਂ ਸਖ਼ਤ ਰੁਖ ਅਪਣਾਇਆ ਗਿਆ ਹੈ। ਵਿਭਾਗ ਵੱਲੋਂ ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਲਈ ਕਾਰਵਾਈ ਤੇਜ਼ ਕਰਦਿਆਂ ਡਿਫਾਲਟਰ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਐੱਸ. ਡੀ. ਓ. ਅਰਨੀਵਾਲਾ ਜਸਪ੍ਰੀਤ ਸਿੰਘ ਮੱਲ੍ਹਣ ਨੇ ਦੱਸਿਆ ਕਿ ਜਿਨ੍ਹਾਂ ਖ਼ਪਤਕਾਰਾਂ ਵੱਲੋਂ ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਟ੍ਰਾਈਸਿਟੀ 'ਚ...
ਬਕਾਇਆ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ’ਚ ਬਿਜਲੀ ਕੁਨੈਕਸ਼ਨ ਕੱਟੇ ਜਾ ਸਕਦੇ ਹਨ। ਉਨ੍ਹਾਂ ਨੇ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਕਾਇਆ ਬਿਜਲੀ ਬਿੱਲ ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਬਿਜਲੀ ਸਪਲਾਈ ਨਾਲ ਸਬੰਧਿਤ ਕਿਸੇ ਵੀ ਸਮੱਸਿਆ ਜਾਂ ਜਾਣਕਾਰੀ ਲਈ ਵਿਭਾਗ ਨਾਲ ਸੰਪਰਕ ਕਰਨ।
ਇਹ ਵੀ ਪੜ੍ਹੋ : ਅੱਜ ਸ਼ਾਮ ਨੂੰ ਮੁਫ਼ਤ ਮਿਲੇਗਾ ਪੈਟਰੋਲ! ਚੰਡੀਗੜ੍ਹ 'ਚ ਮਿਲਣਗੇ 500-1000 ਦੇ ਕੂਪਨ, ਪੜ੍ਹੋ ਪੂਰੀ ਖ਼ਬਰ
ਵਿਭਾਗ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਬਿਜਲੀ ਬਿੱਲ ਦੀ ਅਦਾਇਗੀ ਕੀਤੇ ਬਿਨਾਂ ਬਿਜਲੀ ਦੀ ਵਰਤੋਂ ਕਰਨਾ ਜਾਂ ਕੱਟੇ ਗਏ ਕੁਨੈਕਸ਼ਨ ਨੂੰ ਆਪਣੇ ਪੱਧਰ ’ਤੇ ਮੁੜ ਜੋੜਨਾ ਨਿਯਮਾਂ ਦੀ ਉਲੰਘਣਾ ਹੋ ਸਕਦੀ ਹੈ ਅਤੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਬਿਜਲੀ ਵਿਭਾਗ ਨੇ ਖ਼ਪਤਕਾਰਾਂ ਨੂੰ ਸਮੇਂ ਸਿਰ ਬਿੱਲ ਭਰਨ ਅਤੇ ਬਿਜਲੀ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
