ਪੰਜਾਬ ਸਰਕਾਰੀ ਸਿਖਲਾਈ ਸੰਸਥਾਵਾਂ ਵੱਲੋਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹਿਲਾ ਸੂਬਾ ਬਣਿਆ
Saturday, Jan 08, 2022 - 11:33 AM (IST)
ਚੰਡੀਗੜ੍ਹ (ਰਮਨਜੀਤ) : ਰਾਜ ਦੇ ਨੌਜਵਾਨਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੈਂਬ੍ਰਿਜ਼ ਯੂਨੀਵਰਸਿਟੀ ਪ੍ਰੈੱਸ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ. ਟੀ. ਆਈ.) ਰਾਹੀਂ ਆਈਲੈਟਸ ਦੀ ਕੋਚਿੰਗ ਦੇਣ ਦਾ ਨਵਾਂ ਵਿਚਾਰ ਸ਼ੁਰੂ ਕੀਤਾ ਹੈ। ਕੈਂਬ੍ਰਿਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਕੈਂਬਿ੍ਰਜ਼ ਯੂਨੀਵਰਸਿਟੀ ਪ੍ਰੈੱਸ ਯੂ. ਕੇ. ਦੀ ਇਕ ਸਹਾਇਕ ਕੰਪਨੀ ਹੈ, ਜੋ ਕਿ ਕੈਂਬ੍ਰਿਜ਼ ਯੂਨੀਵਰਸਿਟੀ ਦਾ ਪ੍ਰਕਾਸ਼ਨ ਕਾਰੋਬਾਰ ਹੈ ਅਤੇ ਵਿਦਿਅਕ ਕੋਰਸਾਂ ਅਤੇ ਸਿੱਖਿਆ ਸਮੱਗਰੀ ਨੂੰ ਵਿਕਸਤ ਅਤੇ ਪ੍ਰਕਾਸ਼ਤ ਕਰਦੀ ਹੈ। ਯੂਨੀਵਰਸਿਟੀ ਨਾਲ ਸਮਝੌਤਾ (ਐੱਮ. ਓ. ਯੂ.) ਸਹੀਬੱਧ ਕਰਨ ਲਈ ਇੱਥੇ ਹੋਏ ਸਮਾਗਮ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਲਗਭਗ 6 ਲੱਖ ਪੰਜਾਬੀ ਵਿਦਿਆਰਥੀ ਆਈਲੈਟਸ ਦੀ ਤਿਆਰੀ ਕਰਦੇ ਹਨ ਅਤੇ ਅਜਿਹੇ ਵਿਦਿਆਰਥੀਆਂ ਲਈ ਨਵੇਂ ਵਿਦਿਅਕ ਮੌਕੇ ਖੋਜਣਾ ਹੀ ਸਮੇਂ ਦੀ ਮੰਗ ਹੈ।
ਇਹ ਵੀ ਪੜ੍ਹੋ : PM ਦੀ ਜਾਨ ਖਤਰੇ ’ਚ ਪਾਉਣ ਦੀ ਸਾਜ਼ਿਸ਼ ਦਿੱਲੀ ’ਚ ਰਚੀ ਗਈ, ਰਾਹੁਲ ਤੇ ਸੋਨੀਆ ਚੁੱਪ ਕਿਉਂ? : ਅਸ਼ਵਨੀ ਸ਼ਰਮਾ
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ’ਚ ਇਕ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਸਾਡੇ ਵਿਦਿਆਰਥੀਆਂ ਦੀ ਸਮਰੱਥਾ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਪੂਰੇ ਵਿਸ਼ਵ ਦੀ ਗੱਲ ਕਰੀਏ ਤਾਂ ਭਾਰਤ ’ਚ ਨੌਜਵਾਨ ਆਬਾਦੀ ਸਭ ਤੋਂ ਵੱਧ ਹੈ ਅਤੇ ਇਸ ਨੂੰ ਵਿਲੱਖਣ ਸਿੱਖਿਆ ਦੀ ਲੋੜ ਹੈ।
ਇਹ ਵੀ ਪੜ੍ਹੋ : ਵੱਡਾ ਸਵਾਲ: ਅੰਦੋਲਨਕਾਰੀਆਂ ਨੂੰ ਕਿਵੇਂ ਮਿਲੀ PM ਦੇ ਸੜਕ ਰਾਹੀਂ ਜਾਣ ਦੇ ਪ੍ਰੋਗਰਾਮ ਦੀ ਜਾਣਕਾਰੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ