ਆਨ ਲਾਈਨ ਸਿੱਖਿਆ ਦੇਣ ’ਚ ਪੰਜਾਬ ਦੇਸ਼ ਭਰ ’ਚੋਂ ਮੋਹਰੀ ਸੂਬਾ ਬਣਿਆ

Friday, Jan 01, 2021 - 11:02 AM (IST)

ਆਨ ਲਾਈਨ ਸਿੱਖਿਆ ਦੇਣ ’ਚ ਪੰਜਾਬ ਦੇਸ਼ ਭਰ ’ਚੋਂ ਮੋਹਰੀ ਸੂਬਾ ਬਣਿਆ

ਅੰਮਿ੍ਰਤਸਰ (ਦਿਲਜੀਤ ਸ਼ਰਮਾ) : ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਗਿਆ। ਸਮਾਰਟ ਕੁਨੈਕਟ ਸਕੀਮ ਅਧੀਨ ਸੂਬੇ ਦੇ 50 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ ਜ਼ਿਲ੍ਹੇ ਦੇ ਸਾਰੇ ਸਕੂਲ ਸਮਾਰਟ ਬਣ ਗਏ ਹਨ। ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ’ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ, ਜਿਸ ਤੋਂ ਪ੍ਰੇਰਿਤ ਹੋ ਕੇ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ ਰੱਖੀ ਹੈ, ਜਦਕਿ ਸੂਬੇ ਅੰਦਰ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ’ਚ 3.5 ਲੱਖ ਤੋਂ ਵਧੇਰੇ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ 50 ਹਜ਼ਾਰ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ 

ਇਸ ਸਮੇਂ ਗੱਲਬਾਤ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀ ਵਿਦਿਆਰਥਣ ਅਨਮੋਲ ਕੌਰ ਤੇ ਮੁਸਕਾਨ ਕੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਉਨ੍ਹਾਂ ਨੂੰ ਕੋਰੋਨਾ ਆਫ਼ਤ ਦੌਰਾਨ ਆਨਲਾਈਨ ਸਿੱਖਿਆ ਹਾਸਲ ਕਰਨ ’ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਸਲਾਨਾ ਇਮਤਿਹਾਨਾਂ ਦੇ ਨਜ਼ਦੀਕ ਸਮਾਰਟ ਫੋਨ ਮੁਹੱਈਆ ਕਰਵਾਕੇ ਬਿਹਤਰ ਤਰੀਕੇ ਨਾਲ ਪੜਾਈ ਕਰਨ ਦਾ ਰਸਤਾ ਖੋਲਵ ਦਿਤਾ ਹੈ। ਉਨ੍ਹਾਂ ਕਿਹਾ ਕਿ ਉਹ ਇੰਨਾਂ ਫੋਨਾਂ ਰਾਹੀਂ ਪੰਜਾਬ ਐਜੂਕੇਅਰ ਐਪ ਅਤੇ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਵਲੋਂ ਸਿੱਖਿਆ ਹਾਸਲ ਕਰਨਗੀਆਂ। ਇਸ ਮੌਕੇ ਅਰੁਣ ਪੱਪਲ ਚੇਅਰਮੈਨ ਮਾਰਕੀਟ ਕਮੇਟੀ ਅੰਮਿ੍ਰਤਸਰ, ਵਿਕਾਸ ਹੀਰਾ ਐੱਸ. ਡੀ. ਐੱਮ. ਅੰਮਿ੍ਰਤਸਰ,  ਅਰਚਨਾ ਸ਼ਰਮਾ ਨਾਇਬ ਤਹਿਸੀਲਦਾਰ, ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸਮੇਤ ਹੋਰ ਹਾਜ਼ਰ ਸਨ। 

ਇਹ ਵੀ ਪੜ੍ਹੋ : ਨਵੇਂ ਸਾਲ ਦੀ ਆਮਦ ’ਤੇ ਕਿਸਾਨਾਂ ਦੀ ਸਫ਼ਲਤਾ ਤੇ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ 


author

Anuradha

Content Editor

Related News