ਪ੍ਰਵਾਸੀ ਮਜਦੂਰਾਂ ਦੀ ਸੁਰੱਖਿਅਤ ਘਰ ਵਾਪਸੀ ਲਈ ਰਜਿਸਟ੍ਰੇਸਨ ਕਰਨ ''ਚ ਪੰਜਾਬ ਮੋਹਰੀ ਸੂਬਾ ਬਣਿਆ

Sunday, May 03, 2020 - 10:00 PM (IST)

ਚੰਡੀਗੜ੍ਹ- ਪੰਜਾਬ ਨੇ ਸੂਬੇ 'ਚ ਵਸਦੇ ਪ੍ਰਵਾਸੀਆਂ ਦੀ ਰਜਿਸਟ੍ਰੇਸਨ ਕਰਨ 'ਚ ਪਹਿਲਕਦਮੀ ਕੀਤੀ ਹੈ। ਇਸ ਮਕਸਦ ਤਹਿਤ ਇੱਕ ਵਿਸੇਸ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ। ਪੋਰਟਲ ਦਾ ਪ੍ਰਬੰਧਨ ਕਰਨ ਅਤੇ ਪ੍ਰਵਾਸੀਆਂ ਤੱਕ ਪਹੁੰਚ ਕਰਨ 'ਚ ਲੱਗੇ ਅਧਿਕਾਰੀਆਂ ਦੀ ਸਖਤ ਮਿਹਨਤ ਸਦਕਾ ਰਾਜ ਵਿਚ 6.44 ਲੱਖ ਤੋਂ ਵੱਧ ਪ੍ਰਵਾਸੀ ਸਫਲਤਾਪੂਰਵਕ ਰਜਿਸਟਰ ਕੀਤੇ ਗਏ ਹਨ ਜੋ ਆਪੋ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਪਰਤਣਾ ਚਾਹੁੰਦੇ ਹਨ।
ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਸਥਾਰਤ ਅੰਕੜਿਆਂ ਨੂੰ ਨਿਯਮਤ ਤੌਰ 'ਤੇ ਸਬੰਧਤ ਰਾਜਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਸਬੰਧਤ ਰਾਜਾਂ ਤੋਂ ਜਲਦੀ ਹੀ ਭਾਰਤ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਟੋਕੋਲ ਨੂੰ ਧਿਆਨ 'ਚ ਰੱਖਦਿਆਂ ਇਨ੍ਹਾਂ ਪ੍ਰਵਾਸੀਆਂ ਦੀ ਸੁਰੱਖਿਅਤ ਵਾਪਸੀ ਸਬੰਧੀ ਪ੍ਰਬੰਧਾਂ ਨੂੰ ਅੰਤਮ ਰੂਪ ਦੇਣ ਦੀ ਉਮੀਦ ਕੀਤੀ ਜਾਂਦੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਪੋਰਟਲ 'ਚ ਦਿੱਤਾ ਟੇਬਲ ਰਜਿਸਟਰ ਹੋਣ ਵਾਲੇ ਪ੍ਰਵਾਸੀਆਂ ਸਬੰਧੀ ਹਰ ਸੂਬੇ ਦੇ ਵੱਖੋ ਵੱਖਰੇ ਵੇਰਵਿਆਂ ਨੂੰ ਸੰਖੇਪ ਰੂਪ 'ਚ ਦਰਸਾਉਂਦਾ ਹੈ। ਕਾਉਂਟ“ ਸਿਰਲੇਖ ਵਾਲਾ ਕਾਲਮ ਉਨ੍ਹਾਂ ਵਿਅਕਤੀਆਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੇ ਪੋਰਟਲ ਤੇ ਰਜਿਸਟਰ ਕੀਤਾ ਹੈ ਤੇ“ਮੈਂਬਰ ਕਾਉਂਟ“ਸਰਲੇਖ ਵਾਲਾ ਕਾਲਮ ਉਨ੍ਹਾਂ ਵਾਧੂ ਲੋਕਾਂ ਨੂੰ ਦਰਸਾਉਂਦਾ ਹੈ ਜੋ ਪੋਰਟਲ ਤੇ ਰਜਿਸਟਰ ਹੋਏ ਵਿਅਕਤੀ ਦੇ ਨਾਲ ਹੋਣਗੇ।

ਆਪਣੇ ਗ੍ਰਹਿ ਰਾਜਾਂ ਨੂੰ ਵਾਪਸ ਪਰਤਣ ਦੀ ਇੱਛਾ ਰੱਖਣ ਵਾਲੇ ਪ੍ਰਵਾਸੀ ਕਰਮਚਾਰੀ ਵੈਬ ਪੋਰਟਲ www.covidhelp.punjab.gov.in 'ਤੇ ਆਨਲਾਈਨ' ਅਪਲਾਈ ਕਰ ਸਕਦੇ ਹਨ।  


Bharat Thapa

Content Editor

Related News