ਕੋਰੋਨਾ ਸੰਕਟ ਦੌਰਾਨ ਮਾਸਕ ਬਣਾਉਣ ''ਚ ''ਪੰਜਾਬ'' ਬਣਿਆ ਮੋਹਰੀ ਸੂਬਾ, ਕੇਂਦਰ ਨੇ ਦਿੱਤੀ ਸ਼ਾਬਾਸ਼ੀ

Thursday, May 14, 2020 - 10:25 AM (IST)

ਕੋਰੋਨਾ ਸੰਕਟ ਦੌਰਾਨ ਮਾਸਕ ਬਣਾਉਣ ''ਚ ''ਪੰਜਾਬ'' ਬਣਿਆ ਮੋਹਰੀ ਸੂਬਾ, ਕੇਂਦਰ ਨੇ ਦਿੱਤੀ ਸ਼ਾਬਾਸ਼ੀ

ਮੋਹਾਲੀ (ਨਿਆਮੀਆਂ) : ਦੇਸ਼ ਭਰ ਦੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਦੀ ਰੋਕਥਾਮ ਲਈ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਸ਼ਲਾਘਾਯੋਗ ਉੱਦਮ ਕਰ ਰਹੀਆਂ ਹਨ, ਜਿਸ ਨਾਲ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਾਫ਼ੀ ਸਹਿਯੋਗ ਪ੍ਰਾਪਤ ਹੋਇਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕਿੱਲ ਡਿਵੈਲਪਮੈਂਟ ਬਾਰੇ ਯੂਨੀਅਨ ਕੈਬਨਿਟ ਮੰਤਰੀ ਮੋਹਿੰਦਰ ਨਾਥ ਪਾਂਡੇ ਨੇ ਮੀਟਿੰਗ 'ਚ ਜੁੜੇ ਉੱਚ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ 'ਸ਼ਰਾਬ ਦੇ ਠੇਕੇ' ਖੁੱਲ੍ਹਣ ਦਾ ਰਾਹ ਸਾਫ, ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ

PunjabKesari

ਪਾਂਡੇ ਦੇਸ਼ ਦੀਆਂ ਸਰਕਾਰੀ ਤਕਨੀਕੀ ਸੰਸਥਾਵਾਂ ਦੇ ਮੁਖੀਆਂ ਵੱਲੋਂ ਕੋਰੋਨਾ ਵਿਰੁੱਧ ਜੰਗ 'ਚ ਪਾਏ ਜਾ ਰਹੇ ਯੋਗਦਾਨ ਦੀ ਸਮੀਖਿਆ ਕਰ ਰਹੇ ਸਨ, ਜਿਸ 'ਚ ਦਲਜੀਤ ਕੌਰ ਸਿੱਧੂ ਵਧੀਕ ਡਾਇਰੈਕਟਰ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ, ਜਿਨ੍ਹਾਂ ਨਾਲ 6 ਪ੍ਰਿੰਸੀਪਲ ਵੀ ਸ਼ਾਮਲ ਸਨ। ਇਸ ਮੌਕੇ ਕੇਂਦਰੀ ਮੰਤਰੀ ਵਲੋਂ ਕੋਰੋਨਾ ਵਿਰੁੱਧ ਵੱਖ-ਵੱਖ ਤਰੀਕੇ ਆਪਣਾ ਰੋਲ ਅਦਾ ਕਰਨ ਵਾਲੀਆਂ ਦੇਸ਼ ਦੀਆਂ 28 ਤਕਨੀਕੀ ਸੰਸਥਾਵਾਂ ਨੂੰ ਚੁਣਿਆ ਗਿਆ, ਜਿਸ 'ਚ ਪੰਜਾਬ ਦੀਆਂ 6 ਸਰਕਾਰੀ ਆਈ. ਟੀ. ਆਈਜ਼ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸ਼ਾਬਾਸ਼ੀ ਦਿੰਦਿਆਂ ਕੇਂਦਰੀ ਮੰਤਰੀ ਪਾਂਡੇ ਨੇ ਜਲਦੀ ਹੀ ਕੇਂਦਰ ਸਰਕਾਰ ਵਲੋਂ ਢੁੱਕਵਾਂ ਸਨਮਾਨ ਦੇਣ ਦਾ ਵਾਅਦਾ ਕੀਤਾ।
ਮੀਟਿੰਗ ਦੀ ਸਮਾਪਤੀ ਉਪਰੰਤ ਇਸ 'ਚ ਸ਼ਾਮਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਮੋਹਾਲੀ ਦੇ ਪ੍ਰਿੰਸੀਪਲ ਅਤੇ ਜ਼ਿਲਾ ਨੋਡਲ ਅਫ਼ਸਰ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਕੈਬਨਿਟ ਚਰਨਜੀਤ ਸਿੰਘ ਚੰਨੀ ਦੇ ਹੁਕਮ ਅਨੁਸਾਰ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡਾਇਰੈਕਟਰ ਵਿਮਲ ਸੇਤੀਆ ਦੀ ਯੋਗ ਅਗਵਾਈ 'ਚ ਵਿਭਾਗ ਵਲੋਂ ਆਪਣੇ ਅਧੀਨ ਆਉਂਦੀਆਂ 78 ਸਰਕਾਰੀ ਤਕਨੀਕੀ ਸੰਸਥਾਵਾਂ 'ਚ ਕਰੀਬ 3500 ਕਿੱਤਾ ਮੁਖੀ ਕੋਰਸ ਕਰ ਰਹੀਆਂ ਸਿੱਖਿਆਰਥਣਾਂ ਰਾਹੀਂ 7,23,791 ਮਾਸਕ ਤਿਆਰ ਕਰਵਾ ਕੇ ਸਿਹਤ ਕਾਮਿਆਂ, ਪੁਲਸ ਪ੍ਰਸ਼ਾਸਨ, ਸਫ਼ਾਈ ਕਰਮਚਾਰੀਆਂ, ਸਿਵਲ ਪ੍ਰਸ਼ਾਸਨ, ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾ ਚੁੱਕੇ ਹਨ,  ਜਦੋਂ ਕਿ ਹਰਿਆਣਾ ਰਾਜ 3,17,000 ਮਾਸਕ ਤਿਆਰ ਕਰਕੇ ਦੂਜੇ ਨੰਬਰ ’ਤੇ ਰਿਹਾ ਹੈ।
ਇਹ ਵੀ ਪੜ੍ਹੋ : ਸਮਰਾਲਾ 'ਚ 'ਕੋਰੋਨਾ ਕਰਫਿਊ' ਦੌਰਾਨ ਘਿਨਾਉਣੀ ਵਾਰਦਾਤ, 6 ਸਾਲਾ ਬੱਚੀ ਨਾਲ ਬਲਾਤਕਾਰ
 


author

Babita

Content Editor

Related News