ਪੰਜਾਬ ਦੇ ਮਸ਼ਹੂਰ ਗਾਇਕ ’ਤੇ ਹਮਲਾ, 10 ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ
Sunday, Dec 08, 2024 - 01:16 AM (IST)
ਠਾਣੇ, (ਭਾਸ਼ਾ)– ਪੰਜਾਬ ਦੇ 45 ਸਾਲਾ ਭਜਨ ਗਾਇਕ ’ਤੇ ਨਵੀ ਮੁੰਬਈ ਵਿਚ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ 10 ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਦੇ ਗੁਰਦਾਸਪੁਰ ਦੇ ਵਾਸੀ ਲਕਵਿੰਦਰ ਸੁਰਜੀਤ ਸਿੰਘ ’ਤੇ ਸ਼ੁੱਕਰਵਾਰ ਸ਼ਾਮ ਨੂੰ ਵਾਸ਼ੀ ਵਿਚ ਪਨਵੇਲ-ਸਾਇਨ ਰੋਡ ’ਤੇ ਹਮਲਾ ਕੀਤਾ ਗਿਆ, ਜਦੋਂ ਉਹ ਜੁਈਨਗਰ ਤੋਂ ਮੁੰਬਈ ਹਵਾਈ ਅੱਡੇ ਜਾ ਰਹੇ ਸਨ।
ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ ਵਾਹਨ ਨੂੰ ਰੋਕਿਆ ਅਤੇ ਲੋਹੇ ਦੀ ਰਾਡ ਤੇ ਦਾਤੀ ਨਾਲ ਉਨ੍ਹਾਂ ’ਤੇ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ 2017 ਵਿਚ ਮਾਰੇ ਗਏ ਇਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਗਾਇਕ ਵਲੋਂ ਹਮਾਇਤ ਦਿੱਤੇ ਜਾਣ ਤੋਂ ਨਾਰਾਜ਼ ਸਨ।