ਮੇਲੇ ਤੋਂ ਪਰਤਦਿਆਂ ਨੌਜਵਾਨ ਨਾਲ ਵਾਪਰ ਗਈ ਅਣਹੋਣੀ!
Thursday, Sep 18, 2025 - 03:01 PM (IST)

ਭਵਾਨੀਗੜ੍ਹ (ਕਾਂਸਲ, ਸੰਜੀਵ, ਵਿਕਾਸ)- ਨੇੜਲੇ ਪਿੰਡ ਮੁਨਸ਼ੀਵਾਲਾ ਤੋਂ ਪਿੰਡ ਨਮਾਦੇ ਨੂੰ ਜਾਂਦੀ ਸੜਕ ’ਤੇ ਬੀਤੇ ਦਿਨ ਦੇਰ ਸ਼ਾਮ ਨੂੰ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਅਤੇ ਦੂਜੇ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ ’ਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ੁਸ਼ਖ਼ਬਰੀ
ਜਾਣਕਾਰੀ ਅਨੁਸਾਰ ਬਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖੇੜੀਗਿੱਲਾਂ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਅਤੇ ਉਸ ਦੇ ਤਾਏ ਦਾ ਲੜਕਾ ਕੁਲਦੀਪ ਸਿੰਘ (35) ਆਪੋ-ਆਪਣੇ ਮੋਟਰਸਾਈਕਲਾਂ ਰਾਹੀਂ ਪਿੰਡ ਨਮਾਦਾ ਵਿਖੇ ਮੇਲੇ ’ਤੇ ਮੱਥਾਂ ਟੇਕਣ ਲਈ ਗਏ ਸੀ, ਜਦੋਂ ਉਹ ਮੇਲੇ ਤੋਂ ਆਪਣੇ ਪਿੰਡ ਨੂੰ ਵਾਪਸ ਪਰਤ ਰਹੇ ਸਨ ਤਾਂ ਰਸਤੇ ’ਚ ਇਕ ਸ਼ੈਲਰ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਪਿੰਡ ਮੁਨਸ਼ੀਵਾਲਾ ਸਾਈਡ ਤੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਕਥਿਤ ਤੌਰ ’ਤੇ ਕੁਲਦੀਪ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਦੋਵੇਂ ਹੀ ਮੋਟਰਸਾਈਕਲ ਸਵਾਰ ਸੜਕ ਉਪਰ ਡਿੱਗ ਪਏ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ। ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਕੁਲਦੀਪ ਸਿੰਘ ਨੇ ਦਮ ਤੋੜ ਦਿੱਤਾ ਅਤੇ ਦੂਜੇ ਜ਼ਖ਼ਮੀ ਦਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਦੀਵਾਨਗੜ੍ਹ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਘੋਰ ਕਲਯੁਗ : ਪੰਜਾਬ 'ਚ ਆਹ ਕੀ ਹੋਈ ਜਾਂਦਾ, 9 ਸਾਲਾ ਜਵਾਕ ਕਰ ਗਿਆ 3 ਸਾਲਾ ਕੁੜੀ ਨਾਲ ਗੰਦਾ ਕੰਮ
ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਬਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੂਜੇ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਦੀਵਾਨਗੜ੍ਹ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8