ਪੰਜਾਬ ''ਚ ਜ਼ੋਰਦਾਰ ਧਮਾਕਾ! 4 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ; ਦਹਿਲ ਗਏ ਲੋਕ

Friday, May 30, 2025 - 08:59 AM (IST)

ਪੰਜਾਬ ''ਚ ਜ਼ੋਰਦਾਰ ਧਮਾਕਾ! 4 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ; ਦਹਿਲ ਗਏ ਲੋਕ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਇਕ ਪਟਾਕਾ ਫੈਕਟਰੀ ਵਿਚ ਜ਼ੋਰਦਾਰ ਧਮਾਕਾ ਹੋ ਗਿਆ ਹੈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਹੋਰ ਲੋਕ ਜ਼ਖ਼ਮੀ ਵੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ

ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਲੰਬੀ 'ਚ ਪੈਂਦੇ ਪਿੰਡ ਸਿੰਘੇਵਾਲਾ ਦੀ ਪਟਾਕਾ ਫੈਕਟਰੀ ਵਿਚ ਧਮਾਕਾ ਹੋ ਗਿਆ। ਇਸ ਦੌਰਾਨ ਫੈਕਟਰੀ ਵਿਚ ਕੰਮ ਕਰਦੇ 4 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿਖੇ ਭਿਜਵਾਇਆ ਗਿਆ ਹੈ। ਧਮਾਕੇ ਦੀ ਆਵਾਜ਼ ਸੁਣ ਆਲੇ-ਦੁਆਲੇ ਦੇ ਲੋਕ ਸਹਿਮ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਵੀ ਮੌਕੇ 'ਤੇ ਪਹੁੰਚ ਗਈ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News