ਪੰਜਾਬ ''ਚ ਸਵੇਰੇ-ਸਵੇਰੇ ਨੌਜਵਾਨ ਦਾ ਕਤਲ! ਇਲਾਕੇ ''ਚ ਫ਼ੈਲੀ ਸਨਸਨੀ
Tuesday, Sep 09, 2025 - 11:02 AM (IST)

ਭਵਾਨੀਗੜ੍ਹ (ਵਿਕਾਸ/ਕਾਂਸਲ)– ਨੇੜਲੇ ਪਿੰਡ ਮੁਨਸ਼ੀਵਾਲਾ ਵਿਖੇ ਅੱਜ ਪਿੰਡ ਦੇ ਖੇਡ ਗਰਾਊਂਡ ਵਿਚੋਂ ਦਲਿਤ ਵਰਗ ਨਾਲ ਸਬੰਧਿਤ ਇਕ 24 ਸਾਲਾ ਨੌਜਵਾਨ ਦੀ ਲਾਸ਼ ਭੇਤਭਰੇ ਹਾਲਾਤ 'ਚ ਇਕ ਦਰਖ਼ਤ ਨਾਲ ਲਟਕਦੀ ਮਿਲੀ, ਜਿਸ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ।
ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮੁਨਸ਼ੀਵਾਲਾ ਦੇ ਸਾਬਕਾ ਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਗੁਰਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਰੋਟੀ ਖਾ ਕੇ ਸੈਰ ਕਰਨ ਲਈ ਘਰੋਂ ਬਾਹਰ ਗਿਆ ਸੀ ਅਤੇ ਉਹ ਪੂਰੀ ਰਾਤ ਘਰ ਵਾਪਸ ਨਹੀਂ ਆਇਆ। ਕੁਲਦੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੇ ਪਿੰਡ ਦੇ ਕੁਝ ਵਿਅਕਤੀ ਜਦੋਂ ਸਵੇਰੇ ਸੈਰ ਕਰਨ ਲਈ ਪਿੰਡ ਦੇ ਖੇਡ ਗਰਾਉਂਡ ਵਿਖੇ ਗਏ ਤਾਂ ਉਨ੍ਹਾਂ ਦੇਖਿਆ ਕਿ ਗਰਾਉਂਡ ਵਿਚ ਇਕ ਦਰਖ਼ਤ ਦੇ ਨਾਲ ਇਕ ਨੌਜਵਾਨ ਦੀ ਲਾਸ਼ ਲਟਕ ਰਹੀ ਸੀ। ਜਦੋਂ ਉਨ੍ਹਾਂ ਨੇ ਨੇੜੇ ਜਾ ਕੇ ਦੇਖਿਆ ਤਾਂ ਇਹ ਲਾਸ਼ ਉਸ ਦੇ ਚਾਚੇ ਦੇ ਲੜਕੇ ਗੁਰਜੀਤ ਸਿੰਘ ਦੀ ਸੀ। ਉਕਤ ਵਿਅਕਤੀਆਂ ਵੱਲੋਂ ਇਸ ਘਟਨਾ ਦੀ ਸੂਚਨਾ ਉਨ੍ਹਾਂ ਦੇ ਪਰਿਵਾਰ ਨੂੰ ਅਤੇ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ ਨੂੰ ਆਪਣੇ ਕਬਜ਼ੇ ਦੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਇਸ ਸਬੰਧੀ ਪੁਲਸ ਚੈੱਕ ਪੋਸਟ ਚਨੋ ਦੇ ਇੰਚਾਰਜ ਥਾਣੇਦਾਰ ਸੁਖਪਾਲ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਹ ਮਾਮਲਾ ਆਤਮ ਕਤਲ ਦਾ ਹੀ ਜਾਪਦਾ ਹੈ, ਇਸ ਲਈ ਪੁਲਸ ਵੱਲੋਂ ਇਸ ਸਬੰਧੀ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8