ਦੁਸਹਿਰੇ ਮੌਕੇ ਲੜ ਪਏ ਮੁੰਡੇ! ਕੋਲੋਂ ਲੰਘਦੇ ਨੌਜਵਾਨ ਦਾ ਕਰ 'ਤਾ ਕਤਲ, ਹੈਰਾਨ ਕਰੇਗਾ ਪੂਰਾ ਮਾਮਲਾ

Friday, Oct 03, 2025 - 02:52 PM (IST)

ਦੁਸਹਿਰੇ ਮੌਕੇ ਲੜ ਪਏ ਮੁੰਡੇ! ਕੋਲੋਂ ਲੰਘਦੇ ਨੌਜਵਾਨ ਦਾ ਕਰ 'ਤਾ ਕਤਲ, ਹੈਰਾਨ ਕਰੇਗਾ ਪੂਰਾ ਮਾਮਲਾ

ਬਰਨਾਲਾ (ਪੁਨੀਤ): ਬਰਨਾਲਾ ਵਿਚ ਦੁਸ਼ਹਿਰਾ ਦੇਖਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹੀਰਾ ਸਿੰਘ (27) ਪੁੱਤਰ ਭੋਲਾ ਸਿੰਘ, ਵਾਸੀ ਗਰਚਾ ਰੋਡ, ਬਰਨਾਲਾ ਵਜੋਂ ਹੋਈ ਹੈ। ਇਸ ਮੌਕੇ ਮ੍ਰਿਤਕ ਹੀਰਾ ਸਿੰਘ ਦੇ ਪਿਤਾ ਭੋਲਾ ਸਿੰਘ, ਪਤਨੀ ਰੀਟਾ, ਮਾਤਾ ਹਰਬੰਸ ਕੌਰ, ਚਾਚਾ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਪਰਿਵਾਰਕ ਮੈਂਬਰਾਂ ਨੇ ਰੋਂਦਿਆਂ-ਕਰਲਾਉਂਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ ਹੀਰਾ ਸਿੰਘ ਦੁਸਹਿਰਾ ਦੇਖਣ ਗਿਆ ਸੀ। ਉੱਥੇ ਦੋ ਧਿਰਾਂ ਦਾ ਆਪਸੀ ਲੜਾਈ ਝਗੜਾ ਹੋ ਰਿਹਾ ਸੀ। ਇਸ ਵਿਚ ਉਨ੍ਹਾਂ ਦਾ ਪੁੱਤਰ ਹੀਰਾ ਸਿੰਘ ਬੇਵਜ੍ਹਾ ਕਤਲ ਦਾ ਸ਼ਿਕਾਰ ਹੋ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਵੱਡੇ ਆਗੂ ਨਾਲ ਕੀਤੀ ਬੰਦ ਕਮਰਾ ਮੀਟਿੰਗ

ਉਨ੍ਹਾਂ ਦੱਸਿਆ ਕਿ ਹੀਰਾ ਸਿੰਘ ਦਾ ਕਿਸੇ ਨਾਲ ਵੀ ਕੋਈ ਲੜਾਈ ਝਗੜਾ ਨਹੀਂ ਸੀ, ਪਰ ਆਪਸ ਵਿਚ ਲੜਦੇ ਮੁੰਡਿਆਂ ਨੇ ਉਨ੍ਹਾਂ ਦੇ ਪੁੱਤ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।ਹੀਰਾ ਸਿੰਘ ਗਰੀਬ ਪਰਿਵਾਰ ਨਾਲ ਸਬੰਧਿਤ ਨੌਜਵਾਨ ਸੀ ਤੇ ਵੈਲਡਿੰਗ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ 9 ਮਹੀਨਿਆਂ ਦੀ ਧੀ, ਪਤਨੀ, ਮਾਤਾ, ਪਿਤਾ ਛੱਡ ਗਿਆ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਾਤਲਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਪੁਲਸ ਪ੍ਰਸ਼ਾਸਨ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਕਲੌਤੇ ਕਮਾਊ ਜੀਅ ਹੀਰਾ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਪੰਜਾਬ ਸਰਕਾਰ ਤੋਂ ਆਰਥਿਕ ਮੁਆਵਜ਼ਾ ਰਾਸ਼ੀ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ ਹੈ, ਤਾਂ ਜੋ ਬਾਕੀ ਰਹਿੰਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ। 

ਇਸ ਮਾਮਲੇ ਨੂੰ ਲੈ ਕੇ ਬਰਨਾਲਾ ਦੇ ਡੀ.ਐੱਸ.ਪੀ. ਸਤਬੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਕੱਲ੍ਹ ਰਾਤ 9.30 ਵਜੇ ਦੇ ਕਰੀਬ ਦੀ ਹੈ, ਜਦ ਲੋਕ ਦੁਸਹਿਰਾ ਮਨਾ ਕੇ ਆਪੋ ਆਪਣੇ ਘਰੇ ਚਲੇ ਗਏ ਸਨ। ਇਸ ਦੌਰਾਨ ਦੋ ਧਿਰਾਂ ਵਿਚ ਆਪਸੀ ਝਗੜਾ ਹੋ ਗਿਆ। ਇਸ ਝਗੜੇ ਵਿਚ ਬਰਨਾਲਾ ਦੇ ਗਰਚਾ ਰੋਡ ਤੇ ਰਹਿਣ ਵਾਲੇ ਹੀਰਾ ਸਿੰਘ ਦੇ ਕੋਈ ਤੇਜ਼ਧਾਰ ਚੀਜ਼ ਵੱਖੀ ਵਿਚ ਜਾ ਵੱਜੀ। ਇਸ ਮਾਮਲੇ ਲੈ ਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - 2027 ਦੀਆਂ ਚੋਣਾਂ ਤੋਂ ਪਹਿਲਾਂ ਹਲਚਲ! ਕਾਂਗਰਸੀ ਆਗੂ ਨੇ ਖ਼ੁਦ ਨੂੰ ਐਲਾਨ ਦਿੱਤਾ ਉਮੀਦਵਾਰ

ਸਰਕਾਰੀ ਹਸਪਤਾਲ ਬਰਨਾਲਾ ਦੇ ਐੱਸ.ਐੱਮ.ਓ. ਡਾਕਟਰ ਇੰਦੂ ਬੰਸਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੀਰਾ ਸਿੰਘ ਨਾਂ ਦਾ ਇਕ ਵਿਅਕਤੀ ਬਰਨਾਲੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ ਸੀ ਜੋ ਬ੍ਰੇਨ ਡੈੱਡ ਸੀ। ਮ੍ਰਿਤਕ ਦੇ ਪੋਸਟ ਮਾਸਰਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਸ ਦੀ ਮੌਤ ਦਾ ਅਸਲ ਕਾਰਨ ਕੀ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News