Big Breaking: ਪੰਜਾਬ ''ਚ ਇਕ ਹੋਰ Blast! ਦਹਿਲ ਗਿਆ ਪੂਰਾ ਇਲਾਕਾ
Thursday, Oct 23, 2025 - 02:30 PM (IST)

ਲੁਧਿਆਣਾ (ਰਾਜ): ਲੁਧਿਆਣਾ ਸ਼ਹਿਰ ਵਿਚ ਬੀਤੀ ਰਾਤ ਵੇਰਕਾ ਮਿਲਕ ਪਲਾਂਟ ਵਿਚ ਧਮਾਕਾ ਹੋਇਆ ਸੀ ਤੇ ਹੁਣ ਸ਼ਹਿਰ ਦੇ ਚੀਮਾ ਚੌਕ ਨੇੜੇ ਸਥਿਤ ਇੰਦਰਾ ਕਾਲੋਨੀ ਵਿਚ ਵੀ ਜ਼ੋਰਦਾਰ ਧਮਾਕਾ ਹੋ ਗਿਆ ਹੈ। ਇਹ ਧਮਾਕਾ ਇਲਾਕੇ ਵਿਚ ਇਕ ਪਟਾਕਾ ਫੈਕਟਰੀ ਦੇ ਅੰਦਰ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਭਾਜੜਾਂ ਪੈ ਗਈਂ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦੀਆਂ Fake Videos ਬਾਰੇ 'ਆਪ' ਦੇ ਵੱਡੇ ਖ਼ੁਲਾਸੇ! ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਨ ਵਾਲੇ...
ਜਾਣਕਾਰੀ ਮੁਤਾਬਕ ਹਾਦਸੇ ਵਿਚ ਫੈਕਟਰੀ ਦੇ 8 ਮਜ਼ਦੂਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਫ਼ਾਇਰ ਬ੍ਰਿਗੇਡ ਤੇ ਥਾਣਾ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਪੁਲਸ ਨੇ ਫੈਕਟਰੀ ਨੂੰ ਸੀਲ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST
ਹਾਲਾਂਕਿ ਅਜੇ ਤਕ ਬਲਾਸਟ ਦੇ ਕਾਰਨ ਸਪਸ਼ਟ ਨਹੀਂ ਹੋ ਸਕੇ। ਸੂਤਰਾਂ ਦਾ ਕਹਿਣਾ ਹੈ ਕਿ ਫੈਕਟਰੀ ਵਿਚ ਭਾਰੀ ਮਾਤਰਾ ਵਿਚ ਪੋਟਾਸ ਸੀ, ਜਿਸ ਕਾਰਨ ਇਹ ਧਮਾਕਾ ਹੋਇਆ ਹੈ। ਫ਼ਿਲਹਾਲ ਪੁਲਸ ਤੇ ਫੋਰੈਂਸਿਕ ਟੀਮ ਮੌਕੇ 'ਤੇ ਜਾਂਚ ਵਿਚ ਲੱਗ ਗਈ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਹਾਦਸੇ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।