ਮੁੱਲਾਂਪੁਰ ਦੇ ਪਿੰਡ ਮੰਡਿਆਣੀ ''ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮੋਟਰ ਤੋਂ ਮਿਲੀ ਲਾਸ਼
Tuesday, Apr 28, 2026 - 11:52 AM (IST)
ਮੁੱਲਾਂਪੁਰ ਦਾਖਾ (ਕਾਲੀਆ)- ਪਿੰਡ ਮੰਡਿਆਣੀ ਵਿਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਬੜੀ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸੀਤਾ ਰਾਮ ਵਜੋਂ ਹੋਈ ਹੈ, ਜੋ ਮੂਲ ਤੌਰ 'ਤੇ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ, ਬੀਤੀ ਰਾਤ ਸੀਤਾ ਰਾਮ ਸੁਖਵਿੰਦਰ ਸਿੰਘ ਦੀ ਮੋਟਰ 'ਤੇ ਸੁੱਤਾ ਪਿਆ ਸੀ। ਇਸ ਦੌਰਾਨ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਫ਼ਿਲਹਾਲ ਕਤਲ ਕਰਨ ਵਾਲਿਆਂ ਅਤੇ ਇਸ ਪਿੱਛੇ ਦੀ ਵਜ੍ਹਾ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦਾਖਾ ਦੀ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਕੁਲਜਿੰਦਰ ਸਿੰਘ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ। ਪੁਲਸ ਵੱਲੋਂ ਕਾਤਲਾਂ ਦਾ ਪਤਾ ਲਗਾਉਣ ਲਈ ਜਾਂਚ ਅਰੰਭ ਦਿੱਤੀ ਗਈ ਹੈ।
