ਪੰਜਾਬ ਨੂੰ ਇਕ ਵਾਰ ਫਿਰ ਦਹਿਲਾਉਣ ਦੀ ਸਾਜ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
Saturday, May 24, 2025 - 12:59 PM (IST)

ਪਠਾਨਕੋਟ (ਧਰਮਿੰਦਰ)- ਪਠਾਨਕੋਟ ਦੇ ਪਿੰਡ ਸਾਉਲੀ ਭੋਲੀ ਵਿਖੇ ਇੱਕ ਪੈਲੀ ਵਿੱਚ ਜ਼ਿੰਦਾ ਮੋਰਟਾਰ ਬੰਬ ਮਿਲਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਵੱਲੋਂ ਮੌਕੇ 'ਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਵੱਲੋਂ ਇਸ ਸਬੰਧੀ ਆਰਮੀ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਆਰਮੀ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਿੰਦਾ ਬੰਬ ਨੂੰ ਡਿਫਿਊਜ਼ ਕੀਤਾ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ
ਇਸ ਦੌਰਾਨ ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਬੀਰ ਸਿੰਘ ਨਾਂ ਦੇ ਇੱਕ ਵਿਅਕਤੀ ਦੀ ਪੈਲੀ 'ਚ ਇਹ ਮੋਰਟਾਰ ਉਸ ਦੇ ਬੇਟੇ ਵੱਲੋਂ ਦੇਖਿਆ ਗਿਆ ਸੀ ਅਤੇ ਉਸ ਤੋਂ ਬਾਅਦ ਹੀ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੁੜੀ ਨਾਲ ਵੀਡੀਓ ਕਾਲ ਸੇਵਾ ਮੁਕਤ ਅਧਿਕਾਰੀ ਨੂੰ ਪੈ ਗਈ ਮਹਿੰਗੀ, ਫਿਰ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8