ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
Monday, May 18, 2026 - 11:36 AM (IST)
ਮੋਹਾਲੀ (ਰਣਬੀਰ) : ਕੇਂਦਰ ਸਰਕਾਰ ਤੋਂ ਪੂਰੇ ਫੰਡ ਮਿਲਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ 1007 ਦਫ਼ਤਰੀ ਮੁਲਾਜ਼ਮਾਂ ਦੀਆਂ ਫਰਵਰੀ 2026 ਤੋਂ ਤਨਖ਼ਾਹਾਂ 'ਤੇ 21000 ਤੋਂ 31000 ਤੱਕ ਦਾ ਕੱਟ ਲਗਾ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ 31000-31000 ਦਾ ਕੱਟ ਲਗਾਇਆ ਗਿਆ ਅਤੇ ਹੁਣ ਮਾਰਚ 2026 ਤੋਂ ਮੁਲਾਜ਼ਮਾਂ ਦੀਆ ਤਨਖ਼ਾਹਾਂ ਵੀ ਰੋਕ ਦਿੱਤੀਆ ਗਈਆ ਹਨ, ਜਿਸ ਕਰਕੇ ਮੁਲਾਜ਼ਮ ਵਿੱਤੀ ਸੰਕਟ 'ਚੋਂ ਲੰਘਣ ਲਈ ਮਜ਼ਬੂਰ ਹੋ ਰਹੇ ਹਨ ਕਿਉਕਿ ਇਨ੍ਹਾਂ ਦਿਨ੍ਹਾਂ ਦੌਰਾਨ ਬੱਚਿਆ ਦੇ ਪੇਪਰ ਅਤੇ ਨਵੀਆ ਐਡਮਿਸ਼ਨਾਂ ਲਈ ਸਕੂਲਾਂ 'ਚ ਦਾਖ਼ਲੇ, ਬੱਚਿਆ ਲਈ ਕਿਤਾਬਾ, ਵਰਦੀਆ ਆਦਿ ਲੈਣੇ ਹੁੰਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ
ਇਹ 1007 ਮੁਲਾਜ਼ਮ ਲੰਬੇ ਸਮੇਂ ਤੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ, ਜਿਸ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ 'ਤੇ 21000 ਤੋਂ 31000 ਕਟੌਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਵਿੱਤ ਮੰਤਰੀ ਨਾਲ ਹੋਈਆ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਵਾਰ-ਵਾਰ ਭਰੋਸਾ ਦਿੱਤਾ ਗਿਆ ਸੀ ਕਿ ਤਨਖ਼ਾਹ ਦੀ ਕਟੌਤੀ ਨਹੀ ਹੋਵੇਗੀ ਪਰ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖ਼ਾਹ ਕਟੌਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ। 13 ਮਈ 2026 ਨੂੰ ਵਿੱਤ ਮੰਤਰੀ ਨਾਲ ਪੰਜਾਬ ਭਵਨ ਅਤੇ ਸਿਵਲ ਸਕੱਤਰੇਤ ਵਿਖੇ ਹੋਈਆ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਮੁੜ ਭਰੋਸਾ ਦਿੱਤਾ ਗਿਆ ਸੀ ਕਿ ਤਨਖ਼ਾਹ ਕਟੌਤੀ ਨੂੰ ਰੋਕ ਕੇ ਮਸਲੇ ਦਾ ਹੱਲ ਕੀਤਾ ਜਾਵੇਗਾ ਪਰ ਮਸਲੇ ਜਿਉਂ ਦੀ ਤਿਉਂ ਹਨ, ਹੋਰ ਤਾਂ ਹੋਰ ਇਨ੍ਹਾਂ ਮੁਲਾਜ਼ਮਾਂ ਦੀਆ ਮਾਰਚ 2026 ਤੋਂ ਤਨਖ਼ਾਹਾਂ ਵੀ ਰੋਕ ਦਿੱਤੀਆ ਗਈਆ ਹਨ।
ਇਨ੍ਹਾਂ ਮੁਲਾਜ਼ਮਾਂ ਦੇ ਹੱਕ 'ਚ ਆਈਆਂ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੀਆ ਹਦਾਇਤਾਂ ਦੇ ਉਲਟ ਜਾ ਕੇ ਸਰਕਾਰ ਦੀ ਅਫਸਰਸ਼ਾਹੀ ਮੁਲਾਜ਼ਮਾਂ ਦਾ ਸੋਸ਼ਣ ਕਰਨ 'ਤੇ ਤੁਲੀ ਹੋਈ ਹੈ। ਇਸ ਲਈ ਜੱਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਮੁਲਾਜ਼ਮ 23 ਮਈ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜਬਾ ਵਿਖੇ ਛੱਡ ਕੇ ਆਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
