ਬਿਕਰਮ ਮਜੀਠੀਆ ਨੇ 'ਆਪ' 'ਤੇ ਲਈ ਚੁਟਕੀ, ਕਿਹਾ- 2022 ਦੀਆਂ ਚੋਣਾਂ 'ਚ ਮੁੜ ਹੱਥ ਮਲਦੇ ਰਹਿ ਜਾਣਗੇ

Friday, Jul 30, 2021 - 02:52 PM (IST)

ਅੰਮ੍ਰਿਤਸਰ (ਛੀਨਾ) : ਪੰਜਾਬ ’ਚ ਸਰਕਾਰ ਬਨਾਉਣ ਦੇ ਸੁਫ਼ਨੇ ਦੇਖ ਰਹੇ ‘ਆਪ’ ਵਾਲੇ 2022 ਦੀਆਂ ਚੋਣਾਂ ’ਚ ਮੁੜ ਹੱਥ ਮਲਦੇ ਰਹਿ ਜਾਣਗੇ ਕਿਉਂਕਿ ਅਰਵਿੰਦ ਕੇਜਰੀਵਾਲ ਦੀਆਂ ਚਾਲਾਂ ਨੂੰ ਲੋਕ ਹੁਣ ਚੰਗੀ ਤਰ੍ਹਾਂ ਨਾਲ ਸਮਝਣ ਲੱਗ ਪਏ ਹਨ। ਇਹ ਵਿਚਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮਜੀਠਾ ਤੋਂ  ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਭੇਜ ਸਿੰਘ ਸਿੱਧੂ ਦੇ ਭਰਾ ਗੁਰਪ੍ਰੀਤ ਸਿੰਘ ਸਿੱਧੂ ਜੋ ਕਿ ‘ਆਪ’ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਲ ਹੋ ਗਏ ਹਨ ਦਾ ਸਵਾਗਤ ਕਰਦਿਆਂ ਪ੍ਰਗਟਾਏ।

ਇਹ ਵੀ ਪੜ੍ਹੋ :  ਪਰਿਵਾਰ 'ਚ ਵਿਛੇ ਸੱਥਰ, ਦੋ ਭੈਣਾਂ ਦੇ ਇਕਲੌਤੇ ਸਹਾਰੇ ਭਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ਉਨ੍ਹਾਂ ਕਿਹਾ ਕਿ ਗਿਰਗਿਟ ਵਾਂਗ ਰੰਗ ਬਦਲਣ ’ਚ ਮਾਹਰ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅਗਾਮੀ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਭਰਮਾਉਣ ਵਾਸਤੇ ਇਕ ਪਾਸੇ 300 ਯੂਨਿਟ ਫ੍ਰੀ ਬਿਜਲੀ ਦੇਣ ਦੀਆ ਗੱਲਾਂ ਕੀਤੀਆ ਜਾ ਰਹੀਆ ਹਨ ਤੇ ਦੂਜੇ ਪਾਸੇ ਪੰਜਾਬ ਦੇ ਪਾਵਰ ਪਲਾਂਟ ਬੰਦ ਕਰਵਾਉਣ ਲਈ ਵੀ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।ਮਜੀਠੀਆ ਨੇ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਪੰਜਾਬ ਦੇ ਪਾਵਰ ਪਲਾਂਟ ਬੰਦ ਕਰਵਾਉਣ ਦੀਆ ਸਾਜਿਸ਼ਾਂ ਰੱਚਣ ਵਾਲਾ ਕੇਜਰੀਵਾਲ ਪੰਜਾਬ ਦੇ ਹੀ ਲੋਕਾਂ ਨੂੰ ਫਰੀ ਬਿਜਲੀ ਦੇਣ ਦੇ ਝੂਠੇ ਸਬਜਬਾਗ ਦਿਖਾ ਰਿਹਾ ਹੈ।ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਵਿਰੋਧੀ ਚਿਹਰਾ ਜਨਤਾ ਦੀ ਕਚਿਹਰੀ ’ਚ ਨੰਗਾ ਹੋਣ ਤੋਂ ਬਾਅਦ ਸੂਬੇ ਦੇ ਲੋਕਾਂ ਨੇ ਹੁਣ ‘ਆਪ’ ਤੋਂ ਮੂੰਹ ਫੇਰਨਾ ਸ਼ੁਰੂ ਕਰ ਦਿਤਾ ਹੈ। ਇਸ ਸਮੇਂ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਲੱਖਾ, ਰਾਕੇਸ਼ ਪ੍ਰਾਸ਼ਰ, ਤਰਸੇਮ ਸਿੰਘ ਮੱਝਵਿੰਡ ਤੇ ਹੋਰ ਵੀ ਬਹੁਤ ਸਾਰੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਮਜ਼ਦੂਰ ਦੀ ਧੀ ‘ਜੋਤ’ ਦੇ ਸੁਰਾਂ ਨੇ ਇੰਟਰਨੈੱਟ ’ਤੇ ਮਚਾਇਆ ਧਮਾਲ, ਵੇਖੋ ਵੀਡੀਓ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News