ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਦੀਆਂ ਚਰਚਾਵਾਂ ਦੌਰਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ
Thursday, May 28, 2026 - 11:36 AM (IST)
ਚੰਡੀਗੜ੍ਹ/ਬਰਨਾਲਾ (ਪੁਨੀਤ ਮਾਨ) : ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕਰਨ ਦੀ ਚਰਚਾ ਨੇ ਪੰਜਾਬ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਹੀ ਬਰਨਾਲਾ ਵਿਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਰਕਰ ਹਨ ਅਤੇ ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ ਉਹ ਪੂਰੀ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮ ਉਨ੍ਹਾਂ ਲਈ ਸਭ ਤੋਂ ਉਪਰ ਹੈ, ਪਾਰਟੀ ਜਿਹੜੀ ਵੀ ਸੇਵਾ ਲਗਾਵੇਗੀ, ਉਹ ਨਿਭਾਉਣਗੇ। ਦੱਸਣਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਉਨ੍ਹਾਂ ਲੀਡਰਾਂ ਵਿਚੋਂ ਹਨ ਜਿਨ੍ਹਾਂ ਦਾ ਨਾਮ ਪਹਿਲੀਆਂ ਕਤਾਰਾਂ ਵਿਚ ਆਉਂਦਾ ਹੈ। ਕੇਵਲ ਢਿੱਲੋਂ ਦੋ ਵਾਰ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ 2022 ਦੀ ਸੰਗਰੂਰ ਲੋਕ ਸਭਾ ਉਪ ਚੋਣ ਅਤੇ 2024 ਦੀ ਬਰਨਾਲਾ ਵਿਧਾਨ ਸਭਾ ਉਪ ਚੋਣ ਲੜੀ।
ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
ਕੇਵਲ ਸਿੰਘ ਢਿੱਲੋਂ ਇਕ ਰਸੂਖਵਾਰ ਪਰਿਵਾਰ ਨਾਲ ਸਬੰਧਤ ਹਨ, ਦੇਸ਼ ਅਤੇ ਪੰਜਾਬ ਦੋਵਾਂ ਵਿਚ ਇਕ ਪ੍ਰਮੁੱਖ ਉਦਯੋਗਪਤੀ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਰਹੇ ਹਨ ਅਤੇ ਬਰਨਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਸਿਹਰਾ ਵੀ ਕੇਵਲ ਸਿੰਘ ਢਿੱਲੋਂ ਨੂੰ ਜਾਂਦਾ ਹੈ। ਕੇਵਲ ਸਿੰਘ ਢਿੱਲੋਂ ਦਾ ਜੱਦੀ ਪਿੰਡ ਟੱਲੇਵਾਲ ਵੀ ਬਰਨਾਲਾ ਜ਼ਿਲ੍ਹੇ ਵਿੱਚ ਹੈ। ਬਰਨਾਲਾ ਦੇ ਲੋਕ ਉਨ੍ਹਾਂ ਨੂੰ ਇਕ ਵਿਕਾਸ ਪੁਰਸ਼ ਵਜੋਂ ਜਾਣਦੇ ਹਨ। ਉਨ੍ਹਾਂ ਨੇ ਹਮੇਸ਼ਾ ਵਿਕਾਸ ਦੇ ਮੁੱਦਿਆਂ 'ਤੇ ਆਪਣੀ ਰਾਜਨੀਤੀ ਲੜੀ ਹੈ, ਵਿਰੋਧੀ ਧੜੇ ਦੇ ਨੇਤਾਵਾਂ ਨਾਲ ਕਦੇ ਵੀ ਵਿਵਾਦਪੂਰਨ ਰਾਜਨੀਤੀ ਵਿਚ ਸ਼ਾਮਲ ਨਹੀਂ ਹੋਏ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
