ਪੰਜਾਬ ਭਾਜਪਾ ਲੀਡਰਸ਼ਿਪ ਦੀ ਅਹਿਮ ਮੀਟਿੰਗ, ਪੰਜਾਬ ਸਰਕਾਰ ’ਤੇ ਮੜ੍ਹੇ ਵੱਡੇ ਦੋਸ਼

Tuesday, Mar 30, 2021 - 06:37 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਲੁਧਿਆਣਾ ਵਿਚ ਪਾਰਟੀ ਦੀ ਲੀਡਰਸ਼ਿਪ ਨਾਲ ਅਹਿਮ ਬੈਠਕ ਸਰਕਟ ਹਾਊਸ ਵਿਖੇ ਸੱਦੀ ਗਈ। ਇਸ ਦੌਰਾਨ ਲੁਧਿਆਣਾ ਪੁਲਸ ਫੋਰਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਪੰਜਾਬ ਪੁਲਸ ਦੀ ਟੀਮ ਤੋਂ ਇਲਾਵਾ ਪੈਰਾਮਿਲਟਰੀ ਫੋਰਸ ਦੀ ਵੀ ਤਾਇਨਾਤ ਕੀਤੀ ਗਈ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਪੰਜਾਬ ਸਰਕਾਰ ਖੁਦ ਅਜਿਹੇ ਕੰਮ ਕਰਵਾ ਰਹੀ ਹੈ ਜਿਸ ਨਾਲ ਲੋਕਤੰਤਰ ਦਾ ਘਾਣ ਹੋ ਰਿਹਾ ਹੈ।

ਇਹ ਵੀ ਪੜ੍ਹੋ : ਮਲੋਟ ’ਚ ਬੰਦ ਦੌਰਾਨ ਬੋਲੇ ਦੁਕਾਨਦਾਰ, ਕਿਸਾਨਾਂ ਦੇ ਕਹਿਣ ਤੇ ਮਹੀਨਾਂ ਬੰਦ ਰੱਖ ਸਕਦੇ ਹਾਂ ਪਰ...

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਲੋਟ ਵਿਚ ਅਰੁਣ ਨਾਰੰਗ ’ਤੇ ਜੋ ਹਮਲਾ ਹੋਇਆ, ਉਹ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹਮਲਾ ਕੀਤਾ, ਉਹ ਕਿਸਾਨ ਸਨ ਜਾਂ ਨਹੀਂ ਇਸ ਬਾਰੇ ਤਾਂ ਉਹ ਕੁਝ ਨਹੀਂ ਕਹਿ ਸਕਦੇ ਪਰ ਜੋ ਕੁਝ ਵੀ ਹੋਇਆ ਉਹ ਤਾਰਾਗੜ੍ਹ ਪੁਲਸ ਪ੍ਰਸ਼ਾਸਨ ਦੇ ਸਾਹਮਣੇ ਹੋਇਆ ਜੋ ਕਿ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਸੂਬੇ ਵਿਚ ਬਲਾਤਕਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਤੋਂ ਜ਼ਾਹਰ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਹਮਲਾ ਕਰ ਰਹੇ ਹਨ, ਉਹ ਗੁੰਡੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰੇਗੀ।

ਇਹ ਵੀ ਪੜ੍ਹੋ : ਲੁਧਿਆਣਾ ’ਚ ਗਰਮੀ ਨੇ ਤੋੜਿਆ 50 ਸਾਲ ਦਾ ਰਿਕਾਰਡ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News